ਨਵੇਂ ਸਾਲ ਦੀ ਆਮਦ ਮੌਕੇ ਵਿਨਰਜੀਤ ਸਿੰਘ ਗੋਲਡੀ ਗੁਰੂ ਘਰ ਨਤਮਸਤਕ
ਮਾਲਵਾ ਬਿਊਰੋ -ਸੰਗਰੂਰ
ਨਵੇਂ ਸਾਲ ਦੀ ਆਮਦ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇਰ ਰਾਤ ਗੁਰਦੁਆਰਾ ਗੁਰੂ ਨਾਨਕਪੁਰਾ ਦੇ ਗੁਰੂ ਘਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਅਦਬ ਅਤੇ ਸਤਿਕਾਰ ਨਾਲ ਸੀਸ ਨਿਵਾਇਆ ਅਤੇ ਪ੍ਰਮਾਤਮਾ ਦੇ ਚਰਨਾਂ ’ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਗੁਰੂ ਦਰਬਾਰ ’ਚ ਸੰਗਤਾਂ ਨਾਲ ਗੁਰਬਾਣੀ ਕੀਰਤਨ ਦਾ ਕੀਰਤਨੀ ਜਥਿਆਂ ਪਾਸੋਂ ਆਨੰਦ ਵੀ ਮਾਣਿਆ ਅਤੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕੀਤੀਆਂ।
ਇਸ ਮੌਕੇ ਗੱਲਬਾਤ ਕਰਦਿਆਂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਨਵੇਂ ਵਰੇ ਦੀ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨੂੰ ਵਧਾਈ ਦਿੰਦੇ ਹਨ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪਰਿਵਾਰਾਂ ’ਚ ਖੁਸ਼ੀਆਂ ਖੇੜੇ ਰਹਿਣ ਅਤੇ ਸਾਰੇ ਹੀ ਸਿਹਤਯਾਬ ਰਹਿਣ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨਵਾਂ ਵਰਾ ਸਾਰਿਆਂ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਨਵੇਂ ਵਰ੍ਹੇ ’ਚ ਵਿਧਾਨ ਸਭਾ ਚੋਣਾਂ ਵੀ ਆ ਰਹੀਆਂ ਹਨ ਅਤੇ ਪ੍ਰਮਾਤਮਾ ਅੱਗੇ ਇਹ ਅਰਦਾਸ ਕਰਦਾ ਹਾਂ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਅਹਿਮ ਭੂਮਿਕਾ ਨਿਭਾਉਣ ਅਤੇ ਪਾਰਟੀ ਹੋਰ ਵੀ ਦਿਨ ਦੁੱਗਣੀ ਤਰੱਕੀ ਕਰਦੀ ਹੋਈ ਸੱਤਾ ਹਾਸਲ ਕਰੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਮੀਦਵਾਰ ਵਿਨਰਤਜੀਤ ਸਿੰਘ ਗੋਲਡੀ ਨੂੰ ਸਿਰੋਪਾਓ ਦੀ ਬਖਸ਼ਿਸ਼ ਵੀ ਕੀਤੀ ਗਈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।