ਜਪਹਰ ਵੈੱਲਫੇਅਰ ਸੁਸਾਇਟੀ ਨੇ 300 ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਨਵੇਂ ਸਾਲ ਦਾ ਪਹਿਲਾ ਦਿਨ
ਲੋੜਵੰਦ ਪਰਿਵਾਰਾਂ ਨੂੰ ਮਦਦ ਦੇਣ ਲਈ ਜਪਹਰ ਵੈੱਲਫੇਅਰ ਸੋਸਾਇਟੀ ਲੋਕਾਂ ਦੀ ਸਹਾਇਤਾ ਲਈ ਮੌਜੂਦ ਹੈ: ਮਿੰਕੂ ਜਵੰਧਾ

ਗੁਰਵਿੰਦਰ ਸਿੰਘ, ਮਾਲਵਾ ਬਿਊਰੋ (ਸੰਗਰੂਰ) ਉੱਘੇ ਸਮਾਜ ਸੇਵੀ ਸੰਸਥਾ ਜਪਹਰ ਵੈੱਲਫੇਅਰ ਸੁਸਾਇਟੀ (ਰਜਿ) ਵੱਲੋਂ ਨਵੇਂ ਵਰ੍ਹੇ ਦੇ ਪਹਿਲੇ ਹੀ ਦਿਨ 300 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਵਰਤੋਂ ਦਾ ਰਾਸ਼ਨ ਦੇ ਕੇ ਆਪਣੇ ਸਮਾਜ ਸੇਵੀ ਰੀਤ ਨੂੰ ਕਾਇਮ ਰੱਖਿਆ। ਭਵਾਨੀਗੜ੍ਹ ਸੁਸਾਇਟੀ ਵੱਲੋਂ ਰੱਖੇ ਸਮਾਗਮ ਵਿੱਚ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਵਲੋਂ ਆਪਣੇ ਕਰ ਕਮਲਾਂ ਨਾਲ ਇਹ ਫੂਡ ਕਿੱਟਾਂ ਲੋੜਵੰਦ ਪਰਿਵਾਰਾਂ ਨੂੰ ਦਿੱਤੀਆਂ ਗਈਆਂ ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਬੇਸ਼ੱਕ ਉਹ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਪਰ ਇਹ ਸੁਸਾਇਟੀ ਆਰੰਭ ਕਰਨ ਪਿੱਛੋਂ ਉਨ੍ਹਾਂ ਦਾ ਕੋਈ ਰਾਜਸੀ ਮਨੋਰਥ ਨਹੀਂ ਸੀ। ਉਨ੍ਹਾਂ ਇੱਥੇ ਤਕ ਵੀ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਸਾਹ ਚੱਲਦੇ ਹਨ ਉਹ ਹਰ ਵੈੱਲਫੇਅਰ ਸੁਸਾਇਟੀ ਰਾਹੀਂ ਲੋੜਵੰਦ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਦੀ ਜ਼ਿੰਦਗੀ ਦਾ ਖਾਸ ਦਿਨ ਵੀ ਹੈ। ਕਿਉਂਕਿ ਇਸ ਦਿਨ ਉਨ੍ਹਾਂ ਦੇ ਮਰਹੂਮ ਪਿਤਾ ਸਰਵ. ਹਾਕਮ ਸਿੰਘ ਜਵੰਦਾ ਦਾ ਜਨਮਦਿਨ ਵੀ ਹੈ ਇਸ ਕਾਰਨ ਅਸੀਂ ਨਵੇਂ ਵਰ੍ਹੇ ਦੇ ਪਹਿਲੇ ਦਿਨ ਹੀ ਲੋੜਵੰਦ ਦੀ ਮਦਦ ਕਰਨ ਦਾ ਫ਼ੈਸਲਾ ਲਿਆ । ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮਿੰਕੂ ਜਵੰਧਾ ਨੇ ਇਹ ਵੀ ਆਉਣ ਵਾਲੇ ਦਿਨਾਂ ਵਿੱਚ ਅਸੀਂ ਸੋਸਾਇਟੀ ਨੂੰ ਹੋਰ ਵੀ ਵੱਡੇ ਪੱਧਰ ਤੇ ਲੈ ਕੇ ਜਾਵਾਂਗੇ ਅਤੇ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਇਸ ਵਿੱਚ ਸ਼ਾਮਲ ਕਰਨ ਦੀ ਵਿਉਂਤ ਬਣਾਵਾਂਗੇ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਸੁਸਾਇਟੀ ਵਿਚਲੇ ਪਰਿਵਾਰਾਂ ਦੀ ਗਿਣਤੀ ਹਜ਼ਾਰਾਂ ਵਿੱਚ ਪਹੁੰਚ ਚੁੱਕੀ ਹੈ । ਇਸ ਮੌਕੇ ਉਨ੍ਹਾਂ ਸੁਸਾਇਟੀ ਵੱਲੋਂ ਹੋਰ ਕੀਤੇ ਜਾ ਰਹੇ ਕਾਰਜਕਾਰੀ ਕੰਮਾਂ ਦੀ ਵੀ ਜਾਣਕਾਰੀ ਦਿੱਤੀ ।