ਹੈਰੀਟੇਜ ਸਕੂਲ ਦੇ ਵਿਦਿਆਰਥੀਆਂ ਨੇ ਸਾਈਕਲ ਰੈਲੀ ਵਿੱਚ ਭਾਗ ਲਿਆ
ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਲੋਕਾਂ ਨੂੰ ਕੈਂਸਰ ਪ੍ਰਤੀ ਜਾਗਰੂਕ ਕਰਨ ਲਈ 2 ਜਨਵਰੀ 2022 ਨੂੰਹ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ ਵੱਲੋਂ ਇੱਕ ਸਾਈਕਲ ਰੈਲੀ ਕੱਢੀ ਗਈ । ਜਿਸ ਵਿਚ ਸਥਾਨਕ ਹੈਰੀਟੇਜ ਪਬਲਿਕ ਸਕੂਲ ਦੇ ਪ੍ਰਬੰਧਕ ਸ੍ਰੀ ਅਨਿਲ ਮਿੱਤਲ ਆਸ਼ਿਮਾ ਮਿੱਤਲ ਦੀ ਯੋਗ ਅਗਵਾਈ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਰੈਲੀ ਦੌਰਾਨ ਮੁੰਬਈ ਤੋਂ ਆਈ ਡਾਕਟਰਾਂ ਦੀ ਟੀਮ ਨੇ ਇਕ ਨਾਟਕ ਰਾਹੀਂ ਲੋਕਾਂ ਨੂੰ ਕੈਂਸਰ ਦੇ ਕਾਰਨਾਂ ਬਾਰੇ ਦੱਸਿਆ ਅਤੇ ਇਸ ਤੋਂ ਬਚਣ ਦੇ ਤਰੀਕਿਆਂ ਬਾਰੇ ਦੱਸਦੇ ਹੋਏ ਕਿਹਾ ਕਿ ਦੁਨੀਆਂ ਵਿੱਚ ਲੱਖਾਂ ਲੋਕ ਇਸ ਬਿਮਾਰੀ ਦੇ ਕਾਰਨ ਆਪਣੀ ਜਾਨ ਗੁਆ ਦਿੰਦੇ ਹਨ। ਹਾਲਾਂਕਿ ਇਹ ਬਿਮਾਰੀ ਲਾਇਲਾਜ ਨਹੀਂ ਹੈ ਪਰ ਉਦੋਂ ਤੱਕ ਹੀ ਜੇ ਇਸ ਦਾ ਸਹੀ ਸਮੇਂ ਤੇ ਪਤਾ ਲੱਗ ਜਾਵੇ ਮਾਹਿਰਾਂ ਦਾ ਮੰਨਣਾ ਹੈ ਕਿ ਕੈਂਸਰ ਲਾਇਲਾਜ ਨਹੀਂ ਹੈ ਇਸ ਦਾ ਸਹੀ ਸਮੇਂ ਤੇ ਪਤਾ ਲਗਾਉਣ ਅਤੇ ਸਹੀ ਇਲਾਜ ਕਰਵਾਉਣ ਦੀ ਲੋੜ ਹੈ ਸਾਈਕਲ ਰੈਲੀ ਵਿਚ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਉਨ੍ਹਾਂ ਨੇ ਸਰਕਾਰੀ ਰਣਬੀਰ ਕਾਲਜ ਤੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਸਾਈਕਲ ਰੈਲੀ ਦੇ ਅੰਤ ਵਿੱਚ ਸ੍ਰੀ ਵਿਜੇਇੰਦਰ ਸਿੰਗਲਾ ਨੇ ਜੇਤੂ ਨੌਜਵਾਨਾਂ ਨੂੰ ਮੈਡਲ ਦੇ ਕੇ ਸਨਮਾਨਤ ਕਰਦਿਆਂ ਕਿਹਾ ਕਿ ਇਸ ਬਿਮਾਰੀ ਦੀ ਰੋਕਥਾਮ ਲਈ ਸਭ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ ਹੈ ਇਸ ਮੌਕੇ ਤੇ ਸਕੂਲ ਮੁਖੀ ਸ਼੍ਰੀਮਤੀ ਮੀਨੂ ਸੂਦ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਸਮਾਜਿਕ ਗਤੀਵਿਧੀਆਂ ਵਿੱਚ ਭਾਗ ਲੈਣ ਨਾਲ ਬੱਚਿਆਂ ਵਿਚ ਸਰਬਪੱਖੀ ਵਿਕਾਸ ਹੁੰਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਦੇ ਵਿਦਿਆਰਥੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਰਹਿਣਗੇ ।