ਮਾਲਵਾ ਬਿਊਰੋ, ਚੰਡੀਗੜ੍ਹ-
ਅੱਜ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਲਿਸਟ ਤੋਂ ਬਾਅਦ ਮੋਗਾ ਤੋਂ ਕਾਂਗਰਸੀ ਵਿਧਾਇਕ ਹਰਜੋਤ ਕਮਲ ਅਤੇ ਮਾਨਸਾ ਤੋਂ ਕਾਂਗਰਸੀ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।
ਦੱਸ ਦਈਏ ਕਿ ਹਰਜੋਤ ਕਮਲ ਅਤੇ ਨਾਜਰ ਸਿੰਘ ਮਾਨਸ਼ਾਹੀਆ ਨੇ ਆਪਣੀ ਟਿਕਟ ਕੱਟੇ ਜਾਣ ਤੋਂ ਦੁਖੀ ਹੋ ਕੇ ਇਹ ਕਦਮ ਚੁੱਕਿਆ ਹੈ ਅਤੇ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਦੱਸਣਾ ਬਣਦਾ ਹੈ ਕਿ ਮੋਗਾ ਤੋਂ ਹਰਜੋਤ ਕਮਲ ਦੀ ਟਿਕਟ ਕੱਟ ਕੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਕਾਂਗਰਸ ਵੱਲੋਂ ਟਿਕਟ ਦੇ ਦਿੱਤੀ ਗਈ ਹੈ।
ਉੱਥੇ ਹੀ ਮਾਨਸਾ ਤੋਂ ਨਾਜਰ ਸਿੰਘ ਮਾਨਸ਼ਾਹੀਆ ਦੀ ਟਿਕਟ ਕੱਟ ਕੇ ਸਿੱਧੂ ਮੂਸੇਵਾਲਾ ਨੂੰ ਟਿਕਟ ਦੇ ਦਿੱਤੀ ਗਈ।
ਜਿਸ ਦੇ ਕਾਰਨ ਨਾਰਾਜ਼ ਦੋਵੇਂ ਵਿਧਾਇਕਾਂ ਨੇ ਪਾਰਟੀ ਛੱਡਣ ਦਾ ਫ਼ੈਸਲਾ ਕੀਤਾ ਅਤੇ ਅੱਜ ਉਹ ਦੋਵੇਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।