ਨਕੋਦਰ ਗੋਲੀਕਾਂਡ: ਅਕਾਲੀ ਵਿਧਾਇਕ ਨੂੰ ਨੋਟਿਸ ਜਾਰੀ, ਗੋਲੀਆਂ ਚਲਾਉਣ ਵਾਲਿਆਂ ਵਿਰੁੱਧ FIR ਦਰਜ

ਨਕੋਦਰ–

ਬੀਤੇ ਦਿਨ ਨਕੋਦਰ ਦੇ ਪਿੰਡ ਚੂਹੜ ‘ਚ ਅਕਾਲੀ ਦਲ ਦੀ ਜਨਤਕ ਰੈਲੀ ਉਪਰੰਤ ਗੋਲੀ ਚਲਾਏ ਜਾਣ ਦੀ ਘਟਨਾ ਤੋਂ ਬਾਅਦ ਜਿਥੇ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ।

ਉਥੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕਰ ਦਿੱਤਾ ਹੈ।

ਜਾਣਕਾਰੀ ਦਿੰਦਿਆਂ ਨਕੋਦਰ ਦੀ ਰਿਟਰਨਿੰਗ ਅਫਸਰ ਪੂਨਮ ਸਿੰਘ ਨੇ ਦੱਸਿਆ ਕਿ ਡਿਜਾਸਟਰ ਮੈਨੇਜਮੈਂਟ ਐਕਟ 2005 ਤੇ ਕੋਵਿਡ-19 ਨੂੰ ਲੈ ਕੇ ਜਾਰੀ ਕੀਤੇ ਗਏ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ।