ਸੰਯੁਕਤ ਸਮਾਜ ਮੋਰਚੇ ਨੂੰ ਵੱਡਾ ਝਟਕਾ; ਉਮੀਦਵਾਰ ਨੇ ਚੋਣ ਨਾ ਲੜਨ ਦਾ ਕੀਤਾ ਐਲਾਨ

ਬਰਨਾਲਾ :

ਬਰਨਾਲਾ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ।

ਭਗਵੰਤ ਸਿੰਘ ਸਮਾਓ ਨੇ ਸੰਯੁਕਤ ਸਮਾਜ ਮੋਰਚੇ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਇਕ ਸਿਆਸੀ ਪਾਰਟੀ ਬਣ ਗਿਆ ਹੈ ਨਾ ਕਿ ਮੋਰਚਾ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਵਿੱਚ ਸੰਘਰਸ਼ੀ ਆਗੂਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸੰਯੁਕਤ ਸਮਾਜ ਮੋਰਚੇ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਿਸਾਨ ਆਗੂਆਂ ਤੋਂ ਇਲਾਵਾ ਕਿਸੇ ਹੋਰ ਵਰਗ ਦੇ ਆਗੂਆਂ ਨੂੰ ਸੰਯੁਕਤ ਸਮਾਜ ਮੋਰਚੇ ‘ਚ ਸ਼ਾਮਲ ਨਹੀਂ ਕੀਤਾ ਗਿਆ।

ਦੱਸ ਦੇਈਏ ਕਿ ਸੰਯੁਕਤ ਸਮਾਜ ਮੋਰਚਾ ਨੂੰ ਅੱਜ ਵੱਡਾ ਝਟਕਾ ਲੱਗਾ ਹੈ, ਕਿਉਂਕਿ ਭਦੌੜ ਤੋਂ ਬਣਾਏ ਗਏ ਉਮੀਦਵਾਰ ਨੇ ਟਿਕਟ ਵਾਪਸ ਕੀਤੀ ਹੈ।

ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਸਿਧਾਂਤਾਂ ਤੋਂ ਥਿਰਕਣ ਦੇ ਇਲਜ਼ਾਮ ਲਗਾਏ ਹਨ। ਸੰਯੁਕਤ ਸਮਾਜ ਮੋਰਚੇ ਵੱਲੋਂ ਭਦੌੜ ਰਾਖਵਾਂ ਹਲਕੇ ਤੋਂ ਕਾਮਰੇਡ ਭਗਵੰਤ ਸਿੰਘ ਸਮਾਉਂ ਨੂੰ ਉਮੀਦਵਾਰ ਬਣਾਇਆ ਗਿਆ ਸੀ।