ਮੁੰਬਈ (ਏਐਨਆਈ):
ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਗੂਗਲ ਦੇ ਸੀਈਓ ਸੁੰਦਰ ਪਿਚਾਈ ਅਤੇ ਕੰਪਨੀ ਦੇ 5 ਹੋਰ ਅਧਿਕਾਰੀਆਂ ਵਿਰੁੱਧ ਕਾਪੀਰਾਈਟ ਐਕਟ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਹੈ।
ਮੁੰਬਈ ਪੁਲਸ ਨੇ ਕਿਹਾ ਕਿ, ‘ਅਦਾਲਤ ਦੇ ਨਿਰਦੇਸ਼ਾਂ ‘ਤੇ ਗੂਗਲ ਦੇ ਸੀਈਓ ਸੁੰਦਰ ਪਿਚਾਈ ਅਤੇ ਕੰਪਨੀ ਦੇ 5 ਹੋਰ ਅਧਿਕਾਰੀਆਂ ਖਿਲਾਫ ਕਾਪੀਰਾਈਟ ਐਕਟ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਕੇਸ ਫਿਲਮ ਨਿਰਦੇਸ਼ਕ ਸੁਨੀਲ ਦਰਸ਼ਨ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ।
ਜਿਸ ਨੇ ਦੋਸ਼ ਲਗਾਇਆ ਹੈ ਕਿ ਗੂਗਲ ਨੇ ਅਣਅਧਿਕਾਰਤ ਵਿਅਕਤੀਆਂ ਨੂੰ ਉਸਦੀ ਫਿਲਮ ‘ਏਕ ਹਸੀਨਾ ਥੀ ਏਕ ਦੀਵਾਨਾ ਥਾ’ ਨੂੰ ਯੂਟਿਊਬ ‘ਤੇ ਅਪਲੋਡ ਕਰਨ ਦੀ ਇਜਾਜ਼ਤ ਦਿੱਤੀ ਸੀ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। (ANI)