ਚੰਡੀਗੜ੍ਹ
ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੇ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ ਤੋਂ ਬਾਅਦ ਨਾਰਾਜ਼ ਆਗੂ ਕਾਂਗਰਸ ਤੋਂ ਬਾਗੀ ਹੋ ਰਹੇ ਹਨ।
ਮੋਹਾਲੀ ਜ਼ਿਲ੍ਹੇ ਦੇ ਆਗੂਆਂ ਨੇ ਵੀ ਟਿਕਟ ਨਾ ਮਿਲਣ ਉਤੇ ਕਾਂਗਰਸ ਨੂੰ ਝਟਕਾ ਦੇਣਾ ਸ਼ੁਰੂ ਕਰ ਦਿੱਤਾ ਹੈ।
ਪੰਜਾਬ ਯੂਥ ਕਾਂਗਰਸ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਦਫ਼ਤਰ ਇੰਚਾਰਜ ਜਸਵਿੰਦਰ ਸਿੰਘ ਜੱਸੀ ਨੂੰ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ।
ਉਨ੍ਹਾਂ ਐਲਾਨ ਕੀਤਾ ਕਿ ਉਹ ਖਰੜ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਤੌਰ ਉਤੇ ਚੋਣ ਲੜਨਗੇ।