ਚੰਡੀਗੜ੍ਹ-
ਪੰਜਾਬ ਚੋਣ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਭਾਜਪਾ (BJP) ਦੇ ਮੁੜ ਗਠਜੋੜ ਦੀਆਂ ਕਿਆਸਅਰਾਈਆਂ ਦਰਮਿਆਨ ਭਾਜਪਾ ਹਾਈਕਮਾਂਡ ਨੇ ਅਕਾਲੀ ਦਲ ਨਾਲ ਕਿਸੇ ਵੀ ਸਮਝੌਤੇ ਤੋਂ ਇਨਕਾਰ ਕੀਤਾ ਹੈ।
ਭਾਜਪਾ ਦੇ ਪ੍ਰਧਾਨ ਜੇਪੀ ਨੱਡਾ ਨੇ ਕਿਹਾ, ਕਿ ਫਿਲਹਾਲ ਭਾਜਪਾ ਦੇ ਅਕਾਲੀ ਦਲ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਨਤੀਜਿਆਂ ਤੋਂ ਬਾਅਦ ਅੰਤਿਮ ਫੈਸਲਾ ਭਾਜਪਾ ਸੰਸਦੀ ਬੋਰਡ (BJP Parliamentary Board) ਵੱਲੋਂ ਲਿਆ ਜਾਵੇਗਾ।
ਮੀਡੀਆ ਨੂੰ ਦਿੱਤੇ ਇੰਟਰਵਿਊ ਵਿੱਚ ਨੱਡਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਈ ਵਾਰ ਸਰਹੱਦੀ ਸੁਰੱਖਿਆ ਦੇ ਮੁੱਦੇ ਉਠਾਏ ਹਨ ਅਤੇ ਉਹ ਅਜਿਹੇ ਪ੍ਰਸ਼ਾਸਕ ਵੀ ਰਹੇ ਹਨ। ਸਰਹੱਦੀ ਸੁਰੱਖਿਆ ਮੁੱਦਿਆਂ ‘ਤੇ ਉਨ੍ਹਾਂ ਦੀਆਂ ਚਿੰਤਾਵਾਂ ਸਾਡੇ ਨਾਲ ਹਨ।