ਮਾਲਵਾ ਬਿਉਰੋ, ਚੰਡੀਗੜ੍ਹ–
20 ਫਰਵਰੀ ਨੂੰ ਵਿਧਾਨ ਸਭਾ ਦੀਆਂ ਚੋਣਾਂ ਪੰਜਾਬ ਦੇ ਵਿੱਚ ਹੋਈਆਂ, ਜਿਨ੍ਹਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ। ਜੇਕਰ ਆਲ-ਓਵਰ ਵੇਖੀਏ ਤਾਂ ਕਿਸੇ ਵੀ ਪਾਰਟੀ ਨੂੰ ਬਹੁਮਤ ਮਿਲਦਾ ਵਿਖਾਈ ਨਹੀਂ ਦੇ ਰਿਹਾ, ਪਰ ਇਸੇ ਵਿਚਕਾਰ ਹੀ ਹੁਣ ਖ਼ਬਰਾਂ ਇਹ ਸਾਹਮਣੇ ਆ ਰਹੀਆਂ ਹਨ ਕਿ ਅਕਾਲੀ ਭਾਜਪਾ ਫਿਰ ਤੋਂ ਇੱਕਜੁਟ ਹੋ ਸਕਦੇ ਹਨ।
ਅੱਜ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਜੀ ਪੰਜਾਬ ਹਰਿਆਣਾ ਨਾਲ ਗੱਲਬਾਤ ਦੇ ਦੌਰਾਨ ਕਿਹਾ ਕਿ ਕਾਂਗਰਸ ਦੀ ਸਰਕਾਰ ਪੰਜਾਬ ਵਿੱਚ ਬਣ ਕੇ ਰਹੇਗੀ। ਉਹਨਾਂ ਦਾਅਵਾ ਕੀਤਾ ਕਿ, ਕਾਂਗਰਸ ਨੂੰ ਜੇਕਰ ਬਹੁਮਤ ਤਾਂ ਨਹੀਂ ਮਿਲਦਾ ਤਾਂ ਉਨ੍ਹਾਂ ਦੀ ਪਾਰਟੀ ਦਾ ਆਮ ਆਦਮੀ ਪਾਰਟੀ ਨਾਲ ਗੱਠਜੋੜ ਹੋ ਸਕਦਾ ਹੈ।
ਉਹਨਾਂ ਇਹ ਵੀ ਕਿਹਾ ਕਿ, ਦਿੱਲੀ ਵਿੱਚ ਜਾਂ ਫਿਰ ਹੋਰਨਾਂ ਕਈ ਸੂਬਿਆਂ ਵਿਚ ਭਾਜਪਾ ਨੂੰ ਛੱਡ ਕੇ ਕਾਂਗਰਸ ਪਾਰਟੀ ਕਮਿਊਨਿਸਟ ਪਾਰਟੀ ਨਾਲ ਜਾਂ ਫਿਰ, ਹੋਰਨਾਂ ਸਿਆਸੀ ਪਾਰਟੀਆਂ ਨਾਲ ਗਠਜੋੜ ਕਰਦੀ ਰਹੀ ਹੈ। ਭੱਠਲ ਨੇ ਇਹ ਵੀ ਕਿਹਾ ਕਿ, ਉਹਨਾਂ ਦਾ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਹੋ ਸਕਦਾ ਹੈ।
ਦਸ ਦਈਏ ਕਿ ਇਸ ਤੋਂ ਪਹਿਲੋਂ ਵੀ ਕਈ ਲੀਡਰ ਅਜਿਹੇ ਬਿਆਨ ਦਿੰਦੇ ਰਹੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਾਂਗਰਸ ਦੇ ਵਿੱਚੋਂ ਹੀ ਕਈ ਲੀਡਰ ਆਮ ਆਦਮੀ ਪਾਰਟੀ ਵਿੱਚ ਜਾ ਕੇ ਚੋਣਾਂ ਲੜੇ ਹਨ ਅਤੇ ਜੇਕਰ ਉਹ ਜਿੱਤਦੇ ਹਨ ਤਾਂ ਉਹ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਵੈਸੇ, ਬੀਬੀ ਭੱਠਲ ਦੇ ਬਿਆਨ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਨਵੀਂ ਚਰਚਾ ਛਿੜ ਗਈ ਹੈ। ਖ਼ੈਰ ਦੇਖਣਾ ਹੋਵੇਗਾ ਕਿ ਕੀ ਆਮ ਆਦਮੀ ਪਾਰਟੀ ਵੀ ਕਾਂਗਰਸ ਦੇ ਨਾਲ ਪੰਜਾਬ ਅੰਦਰ ਗੱਠਜੋੜ ਕਰੇਗੀ ਜਾਂ ਨਹੀਂ