ਸਰਕਾਰੀ ਹਾਈ ਸਕੂਲ ਬਲਿਆਲ ਦਾ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਮੇਲਾ ਯਾਦਗਾਰੀ ਹੋ ਨਿੱਬੜਿਆ

ਭਵਾਨੀਗਡ਼੍ਹ (ਗੁਰਵਿੰਦਰ ਸਿੰਘ) ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਅਧਿਆਪਕਾ ਸ੍ਰੀਮਤੀ ਸ਼ੀਨੂੰ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿਖੇ ਦੋ ਰੋਜ਼ਾ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਮੇਲਾ ਲਗਾਇਆ ਗਿਆ। ਇਹ ਦੋ ਰੋਜ਼ਾ ਮੇਲਾ ਚਾਰ ਅਤੇ ਪੰਜ ਮਾਰਚ ਨੂੰ ਲਗਾਇਆ ਗਿਆ ਜਿਸ ਵਿੱਚ ਕਰਮਵਾਰ 6ਵੀਂ ਤੋਂ 8ਵੀਂ ਅਤੇ 9ਵੀਂ ਤੇ 10ਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੇਲੇ ਦੌਰਾਨ 6ਵੀਂ ਤੋਂ 10ਵੀਂ ਤੱਕ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦੇ ਵੱਖ ਵੱਖ ਵਰਕਿੰਗ ਮਾਡਲ ਪੇਸ਼ ਕੀਤੇ ਗਏ ਅਤੇ ਇਨ੍ਹਾਂ ਮਾਡਲਾਂ ਦੇ ਜ਼ਰੀਏ ਵੱਖ-ਵੱਖ ਸਿਧਾਂਤ ਰੌਚਕ ਢੰਗ ਨਾਲ ਸਮਝਾਏ ਗਏ। ਵਿਦਿਆਰਥੀਆਂ ਦੇ ਮਾਪਿਆਂ ਨੇ ਮੇਲੇ ਵਿਚ ਪਹੁੰਚ ਕੇ ਆਪਣੇ ਬੱਚਿਆਂ ਦਾ ਮਾਣ ਵਧਾਇਆ। ਸਕੂਲ ਮਨੇਜਮੈਂਟ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹਰਵਿੰਦਰ ਕੌਰ ਅਤੇ ਮੈਂਬਰਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਮੇਲੇ ਦੀ ਤਿਆਰੀ ਰਿਟਾਇਰਡ ਸ.ਸ ਮਾਸਟਰ ਸ.ਹਰਮਿੰਦਰ ਸਿੰਘ, ਜਸਵੀਰ ਕੌਰ, ਮੋਨੀਕਾ ਅਤੇ ਰਮਨਵੀਰ ਕੌਰ ਦੁਆਰਾ ਕਰਵਾਈ ਗਈ। ਮੁੱਖ ਅਧਿਆਪਕਾ ਸ੍ਰੀਮਤੀ ਸ਼ੀਨੂੰ ਜੀ ਵੱਲੋਂ ਵਿਦਿਆਰਥੀਆਂ ਨੂੰ ਅੱਗੇ ਤੋਂ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਆ ਗਿਆ। ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਮੁੱਖ ਅਧਿਆਪਿਕਾ ਦੁਆਰਾ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਅਖੀਰ ਇਹ ਮੇਲਾ ਯਾਦਗਾਰੀ ਹੋ ਨਿਬੜਿਆ।