ਮਾਲਵਾ ਬਿਓਰ, ਚੰਡੀਗੜ੍ਹ
ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ। ਬੀਤੇ ਕੱਲ੍ਹ ਵਿਧਾਨ ਸਭਾ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਭਗਵੰਤ ਮਾਨ ਨੇ ਕੱਲ੍ਹ ਹੀ ਇਹ ਐਲਾਨ ਕਰ ਦਿੱਤਾ ਸੀ ਕਿ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ।