ਸੰਯੁਕਤ ਕਿਸਾਨ ਮੋਰਚਾ ਨੇ ਲਿਆ ਵੱਡਾ ਫੈਸਲਾ, ਫਿਰ ਸ਼ੁਰੂ ਹੋਵੇਗਾ ਅੰਦੋਲਨ

ਮਾਲਵਾ ਬਿਉਰੋ, ਚੰਡੀਗੜ੍ਹ-

ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਅੱਜ ਇਹ ਮੀਟਿੰਗ ਕੀਤੀ ਗਈ, ਜਿਸ ਦੇ ਵਿਚ ਫੈਸਲਾ ਲਿਆ ਗਿਆ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਖਿਲਾਫ ਇਕ ਵਾਰ ਫਿਰ ਤੋਂ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਕਿਸਾਨ ਮੋਰਚੇ ਦੇ ਸੀਨੀਅਰ ਆਗੂ ਡਾਕਟਰ ਦਰਸ਼ਨ ਪਾਲ ਨੇ ਦੱਸਿਆ ਕਿ ਮੋਦੀ ਸਰਕਾਰ ਦੁਆਰਾ ਜੋ ਵੀ ਕਿਸਾਨਾਂ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ। ਜਿਸ ਦੇ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ।

ਦਰਸ਼ਨਪਾਲ ਨੇ ਕਿਹਾ ਕਿ, ਮੋਦੀ ਸਰਕਾਰ ਦੇ ਖ਼ਿਲਾਫ਼ ਕਿਸਾਨ ਫਿਰ ਤੋਂ ਅੰਦੋਲਨ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੰਦੋਲਨ ਦੇ ਪਹਿਲੇ ਪੜਾਅ ਵਿੱਚ 21 ਮਾਰਚ ਨੂੰ ਦੇਸ਼ ਭਰ ਦੇ ਵਿੱਚ ਮੋਦੀ ਸਰਕਾਰ ਦੇ ਖ਼ਿਲਾਫ਼ ਮੋਰਚਾ ਫਿਰ ਤੋਂ ਸ਼ੁਰੂ ਹੋਵੇਗਾ।

ਦਰਸ਼ਨ ਪਾਲ ਦਾ ਇਹ ਵੀ ਕਹਿਣਾ ਸੀ ਕਿ 25 ਮਾਰਚ ਨੂੰ ਚੰਡੀਗੜ੍ਹ ਦੇ ਵੇਚ ਬੀਬੀਐਮਬੀ ਮੁੱਦੇ ਨੂੰ ਲੈ ਕੇ ਇਕ ਟਰੈਕਟਰ ਮਾਰਚ ਕੀਤਾ ਜਾਵੇਗਾ, ਜਿਸ ਦੇ ਵਿਚ ਪੰਜਾਬ ਭਰ ਤੋਂ ਕਿਸਾਨ ਹਿੱਸਾ ਲੈਣਗੇ। ਕਿਸਾਨ ਆਗੂ ਨੇ ਆਖਿਆ ਕਿ ਅਪ੍ਰੈਲ ਮਹੀਨੇ ਦੇ ਵਿਚ ਇਕ ਹਫਤਾ ਰੋਸ ਵਜੋਂ ਕਿਸਾਨ ਮਨਾਉਣਗੇ। ਕਿਉਕਿ ਸਰਕਾਰ ਨੇ ਜਿਹੜਾ ਵਾਅਦਾ ਕਿਸਾਨਾਂ ਨਾਲ MSP ਤੇ ਕਾਨੂੰਨ ਬਨਾਉਣ ਦਾ ਕੀਤਾ ਸੀ, ਉਹ ਵਾਅਦਾ ਹੁਣ ਤੱਕ ਪੂਰਾ ਨਹੀਂ ਹੋ ਸਕਿਆ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ।