ਪੰਜਾਬ ਸਰਕਾਰ ਵਲੋਂ ਇਸ ਜ਼ਿਲ੍ਹੇ ‘ਚ ਕੱਲ੍ਹ 16 ਮਾਰਚ ਦੀ ਛੁੱਟੀ ਦਾ ਐਲਾਨ, ਸਰਕਾਰੀ/ਪ੍ਰਾਈਵੇਟ ਸਕੂਲ ਰਹਿਣਗੇ ਬੰਦ

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ 16 ਮਾਰਚ, 2022 ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਕਰਨ ਦਾ ਐਲਾਨ
ਬੰਗਾ

16 ਮਾਰਚ ਨੂੰ ਜ਼ਿਲ੍ਹੇ ਵਿਚ ਸਥਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਹੁੰ ਚੁੱਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

ਇਸ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉੁਣ-ਜਾਣ ਵਿਚ ਕਾਫ਼ੀ ਮੁਸ਼ਕਿਲ ਪੇਸ਼ ਆ ਸਕਦੀ ਹੈ। ਇਸੇ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ 16 ਮਾਰਚ, 2022 ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਕਰਨ ਦਾ ਐਲਾਨ ਕੀਤਾ।