ਨਵੀਂ ਦਿੱਲੀ
12ਵੀਂ ਜਮਾਤ ਦੀਆਂ ਟਰਮ-1 ਪ੍ਰੀਖਿਆਵਾਂ ਦੀ ਪ੍ਰਫਾਰਮੈਂਸ ਰਿਪੋਰਟ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਸਕੂਲਾਂ ਨੂੰ ਰਿਲੀਜ਼ ਕਰ ਦਿੱਤੀ ਹੈ।
ਨਿਊਜ਼ ਏਜੰਸੀ ਪੀਟੀਆਈ ਦੀ ਖ਼ਬਰ ਮੁਤਾਬਿਕ, ਸੀਬੀਐੱਸਈ ਨੇ ਬੀਤੇ ਵਰ੍ਹੇ ਐਲਾਨ ਕੀਤਾ ਸੀ ਕਿ ਬੋਰਡ ਪ੍ਰੀਖਿਆਵਾਂ ਦੋ ਪੜਾਵਾਂ ਵਿੱਚ ਲਈਆਂ ਜਾਣਗੀਆਂ।
ਟਰਮ-1 ਦੀਆਂ ਪ੍ਰੀਖਿਆਵਾਂ ਬੀਤੇ ਵਰ੍ਹੇ ਨਵੰਬਰ 30 ਤੇ ਦਸੰਬਰ 11 ਦਰਮਿਆਨ ਕਰਵਾਈਆਂ ਗਈਆਂ ਸਨ। ਬੋਰਡ ਦੇ ਬੁਲਾਰੇ ਅਨੁਸਾਰ ਸਿਰਫ ਥਿਊਰੀ ਦੇ ਅੰਕ ਹੀ ਸਕੂਲਾਂ ਵਿੱਚ ਭੇਜੇ ਗਏ ਹਨ ਤੇ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਨੰਬਰ ਪਹਿਲਾਂ ਹੀ ਸਕੂਲਾਂ ਕੋਲ ਮੌਜੂਦ ਹਨ।
ਦੱਸਣਯੋਗ ਹੈ ਕਿ ਸੀਬੀਐੱਸਈ ਨੇ 10ਵੀਂ ਜਮਾਤ ਦੀਆਂ ਟਰਮ-1 ਪ੍ਰੀਖਿਆਵਾਂ ਦੀ ਪ੍ਰਫਾਰਮੈਂਸ ਰਿਪੋਰਟ ਸਕੂਲਾਂ ਨੂੰ 12 ਮਾਰਚ ਨੂੰ ਰਿਲੀਜ਼ ਕੀਤੀ ਸੀ।