ਨਵੀਂ ਦਿੱਲੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਤੇ ਕੁੱਝ ਸ਼ਰਾਰਤੀ ਅਨਸਰਾਂ ਦੇ ਵਲੋਂ ਹਮਲਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਦਿੱਲੀ ਦੇ ਡਿਪਟੀ ਸੀਐਮ ਮਨ਼ੀਸ਼ ਸਿਸੋਦੀਆ ਨੇ ਦਾਅਵਾ ਕੀਤਾ ਹੈ ਕਿ, ਕੇਜਰੀਵਾਲ ਦੇ ਘਰ ਤੇ ਹਮਲਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ, ਦਿੱਲੀ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਸ਼ਰਾਰਤੀ ਅਨਸਰਾਂ ਵਲੋਂ ਸੀਸੀਟੀਵੀ ਕੈਮਰੇ ਤੋੜਣ ਤੋਂ ਇਲਾਵਾ ਸੁਰੱਖਿਆ ਬੈਰੀਅਰ ਤੋੜੇ ਗਏ ਹਨ ਅਤੇ ਗੇਟ ਤੇ ਲੱਗੇ ਬੂਮ ਬੈਰੀਅਰ ਵੀ ਤੋੜੇ ਗਏ ਹਨ।
ਦਿੱਲੀ ਪੁਲਿਸ ਦਾ ਦਾਅਵਾ ਕੀਤਾ ਗਿਆ ਹੈ ਕਿ, 50 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।