ਭਵਾਨੀਗੜ (ਗੁਰਵਿੰਦਰ ਸਿੰਘ) ਭਾਰਤੀ ਜਨਤਾ ਪਾਰਟੀ ਦੀ ਆਗੂ ਨੁਪੁਰ ਸ਼ਰਮਾ ਅਤੇ ਨਵੀਨ ਜਿੰਦਲ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਲਈ ਅੱਜ ਇੱਥੇ ਮੁਸਲਿਮ ਭਾਈਚਾਰੇ ਵੱਲੋਂ ਸ਼ਹਿਰ ਵਿੱਚ ਪ੍ਰਦਰਸ਼ਨ ਕਰਕੇ ਹਰਸਿਮਰਨ ਸਿੰਘ ਤਹਿਸੀਲਦਾਰ ਭਵਾਨੀਗੜ੍ਹ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਬਿੱਟੂ ਖਾਨ, ਜਾਮਾ ਮਸਜਿਦ ਦੇ ਪ੍ਰਧਾਨ ਮਿੱਠੂ ਖਾਨ, ਮੌਲਾਨਾ ਅਰਸ਼ਦ ਮੌਲਵੀ, ਪੱਪੂ ਕੁਰੈਸ਼ੀ, ਸਲੀਮ ਖਾਨ ਅਤੇ ਨਾਜ਼ਰ ਖਾਨ ਨੇ ਕਿਹਾ ਕਿ ਦੋਵੇਂ ਭਾਜਪਈ ਆਗੂਆਂ ਵੱਲੋਂ ਪੈਗੰਬਰ ਮੁਹੰਮਦ ਖ਼ਿਲਾਫ਼ ਭੜਕਾਊ ਟਿੱਪਣੀਆਂ ਕਰਕੇ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।