ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਲਈ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਕੈਂਪ ਆਯੋਜਿਤ
ਐਮ.ਐਲ.ਏ ਨਰਿੰਦਰ ਕੌਰ ਭਰਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰਦੀਪ ਸਿੰਘ ਤੂਰ ਦੀ ਅਗਵਾਈ ਵਿੱਚ ਕੈਂਪ ਲਗਾਇਆ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਮ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਵਾਨੀਗੜ੍ਹ ਚ ਹਰਦੀਪ ਸਿੰਘ ਤੂਰ ਟਰੱਕ ਯੂਨੀਅਨ ਪ੍ਰਧਾਨ ਦੀ ਅਗਵਾਈ ਵਿੱਚ ਅੱਜ ਪਿੰਡ ਰਾਮਪੁਰਾ ਵਿਖੇ ਕੈਂਪ ਆਯੋਜਿਤ ਕਰ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਪੈਨਸ਼ਨ ਮੁਹੱਈਆ ਕਰਵਾਉਣ ਲਈ ਅਤੇ ਪਟਵਾਰਖਾਨੇ ਨਾਲ ਸਬੰਧਤ ਕੰਮ ਲਈ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਲੋਕ ਭਲਾਈ ਕੈਂਪ ਲਗਵਾਇਆ ਗਿਆ ਜਿਥੇ ਸੈਂਕੜੇ ਲੋਕਾਂ ਨੇ ਇਸ ਕੈਂਪ ਦਾ ਲਾਭ ਲਿਆ ਇਸ ਮੌਕੇ ਕੈਂਪ ਵਿਚ ਪਹੁੰਚੇ ਪ੍ਰਬੰਧਾਂ ਦਾ ਜਾਇਜ਼ਾ ਕੀਤਾ ਗਿਆ ਅਤੇ ਪਿੰਡ ਵਾਸੀਆਂ ਨੂੰ ਆ ਰਹੀਆਂ ਹੋਰ ਵੀ ਮੁਸ਼ਕਲਾਂ ਸੁਣੀਆਂ ਗਈਆਂ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਹਰਦੀਪ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਐੱਮ.ਐੱਲ.ਏ ਨਰਿੰਦਰ ਕੌਰ ਭਰਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਡੀ ਟੀਮ ਵੱਲੋਂ ਹਰ ਪਿੰਡ ਵਿੱਚ ਜਾ ਕੇ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਉਨ੍ਹਾਂ ਨੂੰ ਹੱਲ ਕਰਵਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਲੋਕ ਭਲਾਈ ਮੁਹਿੰਮ ਨੂੰ ਸ਼ੁਰੂ ਕਰਵਾਇਆ ਜਾਵੇਗਾ।