ਭਵਾਨੀਗੜ੍ਹ, 10 ਅਗਸਤ (ਗੁਰਵਿੰਦਰ ਸਿੰਘ ) : ਅਲਪਾਇਨ ਪਬਲਿਕ ਸਕੂਲ ਭਵਾਨੀਗੜ੍ਹ ਵਿਖੇ ਤੀਆਂ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ-ਆਪਣੀਆਂ ਸੱਭਿਆਚਾਰਕ ਗਤੀਵਿਧੀਆਂ ਨੂੰ ਬਹੁਤ ਹੀ ਅਨੋਖੇ ਅਤੇ ਦਿਲਚਸਪ ਢੰਗ ਨਾਲ ਪੇਸ਼ ਕੀਤਾ। ਸਕੂਲ ਦੀਆਂ ਸਾਰੀਆਂ ਹੀ ਜਮਾਤਾਂ ਦੇ ਵਿਦਿਆਰਥੀਆਂ ਨੇ ਤੀਆਂ ਦੇ ਇਸ ਪ੍ਰੋਗਰਾਮ ਵਿਚ ਵਧ ਚੜ੍ਹ ਕੇ ਭਾਗ ਲਿਆ ਅਤੇ ਖੂਬ ਅਨੰਦ ਮਾਣਿਆ। ਗਿੱਧੇ ਅਤੇ ਭੰਗੜੇ ਨੇ ਸਭ ਦਾ ਮਨ ਮੋਹ ਲਿਆ। ਸਕੂਲ ਪ੍ਰਿੰਸੀਪਲ ਮੈਡਮ ਰੋਮ ਅਰੋੜਾ ਨੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਕੂਲ ਡਾਈਰੈਕਟਰ ਮੈਡਮ ਪਰਮਿੰਦਰ ਕੌਰ ਤੂਰ ਨੇ ਇਸ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਦਾ ਬੋਝ ਹਲਕਾ ਕਰਨ ਲਈ ਪੜ੍ਹਾਈ ਦੇ ਨਾਲ ਨਾਲ ਇਸ ਤਰ੍ਹਾਂ ਦੀਆਂ ਸੱਭਿਆਚਾਰਕਗਤੀਵਿਧੀਆਂ ਵੀ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਵਿਦਿਆਰੀਥੀਆਂ ਨੂੰ ਆਪਣੀ ਕਲਾ ਨਿਖਾਰਨ ਦਾ ਸੁਨਿਹਰੀ ਮੌਕਾ ਮਿਲ ਸਕੇ। ਇਸ ਸਮੇਂ ਦੌਰਾਨ ਸਕੂਲ ਮੈਨੇਜਰ ਸ. ਹਰਮੀਤ ਸਿੰਘ ਗਰੇਵਾਲ ਤੋਂ ਇਲਾਵਾ ਸਮੂਹ ਸਕੂਲ ਸਟਾਫ ਮੌਜੂਦ ਸੀ।