ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਜਨਮਦਿਨ ਮੌਕੇ ਵਰਕਰਾਂ ਚ ਖੁਸ਼ੀ ਦੀ ਲਹਿਰ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਅੱਜ ਹਲਕਾ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਜਨਮ ਦਿਨ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਇਕੱਠੇ ਹੋ ਕੇ ਕੇਕ ਕੱਟ ਖੁਸ਼ੀ ਮਨਾਈ ਗਈ । ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਮਾਰਕੀਟ ਕਮੇਟੀ ਭਵਾਨੀਗੜ੍ਹ ਵਿਖੇ ਇਕੱਠੇ ਹੋ ਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਕੇਕ ਕੱਟਿਆ ਗਿਆ ਅਤੇ ਖੁਸ਼ੀ ਸਾਂਝੀ ਕੀਤੀ ਗਈ ਅਤੇ ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਆਪਣੇ ਵਰਕਰਾਂ ਕੋਲ ਪਹੁੰਚ ਖੁਸ਼ੀ ਸਾਂਝੀ ਕੀਤੀ ਗਈ ਅਤੇ ਉਨ੍ਹਾਂ ਪਹੁੰਚੇ ਸਾਰੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਜਨਮ ਦਿਨ ਤੇ ਵਧਾਈਆਂ ਦੇਣ ਤੇ ਸਾਰੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਹਰਦੀਪ ਸਿੰਘ ਤੂਰ,ਰਾਮ ਗੋਇਲ , ਗੁਰਮੀਤ ਬਖੋਪੀਰ, ਗੁਰਪ੍ਰੀਤ ਸਿੰਘ ਕੰਧੋਲਾ, ਵਿਸ਼ਾਲ ਭੰਵਰੀ ਤੋਂ ਇਲਾਵਾ ਆਪ ਵਰਕਰ ਮੌਜੂਦ ਸਨ।