ਮ.ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ (ਲੜਕੇ) ਵਿਖੇ ਮਾਪੇ-ਅਧਿਆਪਕ ਮਿਲਣੀ ਆਯੋਜਿਤ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਮਾਸਟਰ ਕਰਤਾਰ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਭਵਾਨੀਗੜ (ਲੜਕੇ) ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਤਾ ਪਿਤਾ ਨਾਲ ਉਨ੍ਹਾਂ ਦੀ ਪੜ੍ਹਾਈ ,ਹਾਜ਼ਰੀ ਸਿਹਤ ਅਤੇ ਪੇਪਰਾਂ ਦੀ ਕਾਰਗੁੁਜ਼ਾਰੀ ਬਾਰੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਮੀਟਿੰਗ ਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਵੱਲੋਂ ਸਕੂਲ ਦੀ ਕਾਰਗੁਜ਼ਾਰੀ ਅਤੇ ਸਮੁੱਚੇ ਪ੍ਰਬੰਧ ਦੀ ਪ੍ਰਸ਼ੰਸਾ ਕੀਤੀ ਗਈ ।ਮੁੱਖ ਅਧਿਆਪਕਾ ਸ੍ਰੀਮਤੀ ਤਰਵਿੰਦਰ ਕੋਰ ਵੱਲੋਂ ਸਮੂਹ ਮਾਤਾ ਪਿਤਾ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਤਰਵਿੰਦਰ ਕੋਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਪੜ੍ਹਾਈ ਦੇ ਨਾਲ ਨਾਲ ਮਨੋਰੰਜਨ ਦਾ ਹੋਣਾ ਵੀ ਜ਼ਰੂਰੀ ਹੈ ਅਤੇ ਸਾਡੀ ਟੀਮ ਵੱਲੋਂ ਹਰ ਮਹੀਨੇ ਇਕ ਅਜਿਹਾ ਉਪਰਾਲਾ ਕੀਤਾ ਜਾਂਦਾ ਹੈ ਜਿਸ ਨਾਲ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾ ਵੱਲ ਵੀ ਪ੍ਰੇਰਿਤ ਕੀਤਾ ਜਾਦਾ ਹੈ।