ਭਵਾਨੀਗੜ੍ਹ (ਗੁਰਵਿੰਦਰ ਸਿੰਘ) ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਅਵੇਅਰਨੈੱਸ ਕਲੱਬ ਘਰਾਚੋਂ ਵੱਲੋਂ 'ਸ਼ਹੀਦਾਂ ਦੇ ਨਾਮ ਇੱਕ ਸ਼ਾਮ' ਪ੍ਰੋਗਰਾਮ ਪਿੰਡ ਦੀ ਅਨਾਜ ਮੰਡੀ ਵਿਖੇ 28 ਸਤੰਬਰ ਦੀ ਸ਼ਾਮ ਨੂੰ ਕਰਵਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਦਲਜੀਤ ਘੁਮਾਣ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਪ੍ਰੋਗਰਾਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਨਗੇ। ਇਸ ਮੌਕੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਵੱਲੋਂ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਸੁਚੇਤਕ ਰੰਗਮੰਚ ਵੱਲੋਂ ਨਾਟਕ ਖੇਡੇ ਜਾਣਗੇ ਤੇ ਢਾਡੀ ਪੇਸ਼ਕਾਰੀ ਦੇਸ ਰਾਜ ਲਚਕਾਣੀ ਵੱਲੋਂ ਦਿੱਤੀ ਜਾਵੇਗੀ ਅਤੇ ੳੁਨ੍ਹਾਂ ਦੱਸਿਆ ਕਿ ਪਿੰਡ ਦੇ ਕਲੱਬ ਸ਼ਹੀਦ ਭਗਤ ਸਿੰਘ ਅਵੇਅਰਨੈਸ ਕਲੱਬ ਵੱਲੋਂ ਪਹਿਲਾਂ ਵੀ ਭਗਤ ਸਿੰਘ ਦੀ ਯਾਦ ਵਿੱਚ ਵੱਖ ਵੱਖ ਪ੍ਰੋਗਰਾਮ ਅਤੇ ਕੈਂਪ ਆਯੋਜਿਤ ਕੀਤੇ ਜਾਂਦੇ ਹਨ ਅਤੇ ਇਸ ਵਾਰ ਕਲੱਬ ਦੇ ਵੱਡੇ ਸਹਿਯੋਗ ਨਾਲ ਇਸ ਪ੍ਰੋਗਰਾਮ ਵਿਚ ਸੀਐਮ ਪੰਜਾਬ ਭਗਵੰਤ ਮਾਨ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਵੱਡੇ ਫ਼ਨਕਾਰ ਸਤਿੰਦਰ ਸਰਤਾਜ ਵੱਲੋਂ ਪਹੁੰਚ ਰੰਗਮੰਚ ਬੰਨ੍ਹਿਆ ਜਾਵੇਗਾ ਅਤੇ ਉਨ੍ਹਾਂ ਸਮੂਹ ਜ਼ਿਲ੍ਹਾ ਸੰਗਰੂਰ ਅਤੇ ਪੰਜਾਬ ਵਾਸੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ।