ਹਲਕਾ ਵਿਧਾਇਕ ਬੀਬਾ ਭਰਾਜ ਨੇ ਸ਼ੁਰੂ ਕਰਵਾਈ ਝੋਨੇ ਦੀ ਖਰੀਦ
ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਅਨਾਜ ਮੰਡੀ ਭਵਾਨੀਗੜ ਪੁੱਜੇ ਹਲਕਾ ਵਿਧਾਇਕ

ਭਵਾਨੀਗੜ, 2 ਅਕਤੂਬਰ (ਗੁਰਵਿੰਦਰ ਸਿੰਘ) ਅੱਜ ਅਨਾਜ ਮੰਡੀ ਭਵਾਨੀਗੜ ਵਿਖੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਕਿਸਾਨ ਪ੍ਰਗਟ ਸਿੰਘ ਤੇ ਚਮਕੌਰ ਬਲਿਆਲ ਦੇ ਝੋਨੇ ਦੀ ਢੇਰੀ ਦੀ ਬੋਲੀ ਕਰਵਾ ਕੇ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਮਿੱਤਲ ਟਰੱਕ ਯੂਨੀਅਨ ਭਵਾਨੀਗੜ ਦੇ ਪ੍ਰਧਾਨ ਹਰਦੀਪ ਸਿੰਘ ਤੂਰ. ਗੁਰਮੀਤ ਸਿੰਘ ਬਖੋਪੀਰ. ਵੀ ਉਨਾਂ ਨਾਲ ਸਨ।ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਖਰੀਦ ਪ੍ਰਬੰਧ ਮੁਕੰਮਲ ਤੌਰ ਤੇ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਝੋਨੇ ਦੀ ਖਰੀਦ, ਪੈਸੇ ਦੀ ਅਦਾਇਗੀ,ਲਿਫਟਿੰਗ ਅਤੇ ਮੰਡੀਆਂ ਵਿੱਚ ਸਫਾਈ, ਪਾਣੀ ਤੇ ਹੋਰ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਖੁਰਾਕ ਕੰਟਰੋਲਰ ਨਰਿੰਦਰ ਸਿੰਘ, ਪਨਗ੍ਰੇਨ ਦੇ ਇੰਚਾਰਜ ਕੋਮਲ ਗੋਇਲ, ਪਨਸਪ ਦੇ ਇੰਚਾਰਜ ਬਲਜਿੰਦਰ ਸਿੰਘ, ਮਾਰਕੀਟ ਕਮੇਟੀ ਦੇ ਅਧਿਕਾਰੀ ਕੁਲਵੰਤ ਸਿੰਘ,ਜਗਦੇਵ ਸਿੰਘ ਬੁੱਟਰ, ਤਰਸੇਮ ਸਿੰਘ ਬਾਲਦ, ਸਤੀਸ਼ ਗਰਗ, ਅਸ਼ੋਕ ਮਿੱਤਲ, ਧਰਮਿੰਦਰ ਸਿੰਘ, ਹਰਬੰਸ ਲਾਲ, ਵਿਜੈ ਸਿੰਗਲਾ ਅਤੇ ਹਾਜ਼ਰ ਸਨ।