ਸ੍ਰੀ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਭਵਾਨੀਗੜ੍ਹ ਚ ਅਖੰਡ ਪਾਠ ਦੇ ਭੋਗ ਪਾਏ
ਟਰੱਕ ਓਪਰੇਟਰਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ: ਵਿਧਾਇਕ ਨਰਿੰਦਰ ਭਰਾਜ, ਗੁਰਮੇਲ ਘਰਾਚੋਂ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਸ੍ਰੀ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਦੇ ਸਮੂਹ ਟਰੱਕ ਆਪ੍ਰੇਟਰਾਂ ਵੱਲੋਂ ਸੀਜ਼ਨ ਦੀ ਸ਼ੁਰੂਆਤ ਮੌਕੇ ਹਰ ਸਾਲ ਦੀ ਤਰ੍ਹਾਂ ਸਾਉਣੀ ਦੇ ਸੀਜ਼ਨ ਦੇ ਮੌਕੇ ਅਖੰਡ ਪਾਠ ਕਰਵਾ ਕੇ ਭੋਗ ਪਾਏ ਗਏ। ਇਸ ਮੌਕੇ ਗੁਰੂ ਸਾਹਿਬ ਜੀ ਦੇ ਨਤਮਸਤਕ ਹੁੰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ। ਇਸ ਮੌਕੇ ਤੇ ਪਹੁੰਚੇ ਹਲਕਾ ਵਿਧਾਇਕ ਬੀਬੀ ਨਰਿੰਦਰ ਕੌਰ ਭਰਾਜ ਤੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ ਨੇ ਕਿਹਾ ਟਰੱਕ ਯੂਨੀਅਨ ਦੇ ਆਪਰੇਟਰਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਮੁੱਖ ਮੰਤਰੀ ਦੀ ਅਗਵਾਈ ਹੇਠ ਜੋ ਟਰੱਕ ਅਪ੍ਰੇਟਰਾਂ ਲਾਇਸੰਸ ਬਣਾਉਣ ਦੀਆਂ ਮੁਸ਼ਕਲਾਂ ਆਉਂਦੀਆਂ ਨੇ ਦੂਰ ਜਾਣ ਦੀ ਲੋੜ ਨਹੀਂ ਕਿਉਂਕਿ ਲਾਈਸੈਂਸ ਜ਼ਿਲ੍ਹਾ ਸੰਗਰੂਰ ਚ ਹੀ ਬਣ ਜਾਇਆ ਕਰਨਗੇ ਕਿਉਂਕਿ ਆਪਰੇਟਰਾਂ ਅਤੇ ਡਰਾਈਵਰਾਂ ਨੂੰ ਮੁਸ਼ਕਲ ਆ ਰਹੀਆਂ ਸਨ। ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਆਉਣ ਵਾਲੇ ਸਾਉਣੀ ਦੇ ਸੀਜ਼ਨ ਮੌਕੇ ਸਾਰੇ ਭਰਾਵਾਂ ਟਰੱਕ ਅਪਰੇਟਰਾਂ ਅਤੇ ਡਰਾਈਵਰ ਕੰਡਕਟਰਾਂ ਦੀ ਜ਼ਿੰਦਗੀ ਦੀ ਗੁਰੂ ਮਹਾਰਾਜ ਅੱਗੇ ਕਾਮਨਾ ਕੀਤੀ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਹਰਦੀਪ ਸਿੰਘ ਤੂਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਵਿੱਚ ਲਗਾਤਾਰ ਕੁਰੱਪਸ਼ਨ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਟਰੱਕ ਅਪਰੇਟਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਜਲਦੀ ਹੀ ਹੱਲ ਕਰਵਾਇਆ ਜਾਵੇਗਾ ਅਤੇ ਸਾਉਣੀ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਭਵਾਨੀਗਡ਼੍ਹ ਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰੂ ਮਹਾਰਾਜ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਜਗਮੀਤ ਸਿੰਘ ਭੋਲਾ ਸਾਬਕਾ ਪ੍ਰਧਾਨ, ਗੁਰਤੇਜ ਸਿੰਘ ਝਨੇੜੀ, ਵਿਪਨ ਕੁਮਾਰ ਸ਼ਰਮਾ, ਗੋਗੀ ਨਰਾਇਣਗੜ੍ਹ, ਐੱਮ.ਸੀ ਜਗਤਾਰ ਸਿੰਘ, ਹਰਮਨ ਨੰਬਰਦਾਰ,ਗਿਆਨ ਸਿੰਘ, ਗੁਰਮੀਤ ਸਿੰਘ ਬਖੋਪੀਰ, ਜੱਗੀ ਘਰਾਚੋ, ਗੁਰਪ੍ਰੀਤ ਸਿੰਘ ਫੌਜੀ, ਪਰਗਟ ਸਿੰਘ, ਰਾਮ ਗੋਇਲ, ਵਿੱਕੀ ਰੇਤਗੜ,ਵਿਸ਼ਾਲ ਭੰਭਰੀ, ਗਗਨਦੀਪ ਸੋਹੀ , ਭੀਮ ਗਾਡੀਆ, ਗੁਰਪ੍ਰੀਤ ਨਦਾਮਪੁਰ, ਲਵਲੀ, ਜਗਤਾਰ ਸਿੰਘ ਅਤੇ ਸਮੂਹ ਵੱਖ ਵੱਖ ਥਾਵਾਂ ਤੋਂ ਪਹੁੰਚੇ ਟਰੱਕ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੌਜੂਦ ਸਨ।