ਭਵਾਨੀਗੜ ( ਗੁਰਵਿੰਦਰ ਸਿੰਘ ) ਦਿਵਾਲੀ ਦਾ ਪਾਵਨ ਦਿਹਾੜਾ ਜਿਥੇ ਦੇਸ਼ਾ ਵਿਦੇਸ਼ਾ ਵਿੱਚ ਧੂਮ ਧਾਮ ਨਾਲ ਮਨਾਇਆ ਜਾਦਾ ਹੈ ਓੁਥੇ ਹੀ ਇਲਾਕਾ ਭਵਾਨੀਗੜ ਦੇ ਵਿਦਿੱਅਕ ਸੰਸਥਾਵਾ ਵਲੋ ਆਪੋ ਆਪਣੇ ਤਰੀਕੇ ਇਸ ਤਿਓੁਹਾਰ ਨੂੰ ਸੈਲੀਬਰੇਟ ਕੀਤਾ ਜਾ ਰਿਹਾ ਹੈ । ਜਿਸ ਦੇ ਚਲਦਿਆਂ ਭਵਾਨੀਗੜ ਦੇ ਬਖੋਪੀਰ ਰੋਡ ਤੇ ਸਥਿਤ ਹਾਰਦਿਕ ਕਾਲਜ ਆਫ਼ ਐਜ਼ੂਕੇਸ਼ਨ ਭਵਾਨੀਗੜ੍ਹ ਵਿੱਚ ਦੀਵਾਲੀ ਦਾ ਤਿਉਹਾਰ ਬੜੇ ਜੋਸ਼ ਨਾਲ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਮੈਨੇਜਮੈਂਟ ਮੈਂਬਰਾਂ ਵੱਲੋਂ ਗਰੀਬ ਬੱਚਿਆਂ ਨੂੰ ਰਾਸ਼ਨ ਅਤੇ ਮਿਠਾਈਆਂ ਵੰਡੀਆਂ ਗਈਆਂ। ਕਾਲਜ ਦੇ ਬੀ.ਐੱਡ ਦੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ, ਦੀਵਾ ਬਣਾਉਣ ਅਤੇ ਮੋਮਬੱਤੀ ਸਜਾਉਣ ਮੁਕਾਬਲੇ ਕਰਵਾਏ ਗਏ ਵਿਦਿਆਰਥੀਆਂ ਵੱਲੋਂ ਇਸ ਮੌਕੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਕਾਲਜ ਦੀ ਮਨੇਜਮੈਂਟ ਵੱਲੋਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਤੋਹਫ਼ੇ ਵੰਡੇ ਗਏ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਅਜੇ ਗੋਇਲ ਵੱਲੋਂ ਵਿਦਿਆਰਥੀਆਂ ਨੂੰ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣ ਅਤੇ ਗਰੀਨ ਪਟਾਕੇ ਚਲਾਉਣ ਲਈ ਪ੍ਰੇਰਿਤ ਕੀਤਾ ਗਿਆ।