ਰਹਿਬਰ ਇੰਸਟੀਚਿਊਟ ਭਵਾਨੀਗੜ ਦੇ BUMS ਦੇ ਫਾਇਨਲ ਦਾ ਨਤੀਜਾ ਸੋ ਫੀਸਦੀ ਰਿਹਾ

ਭਵਾਨੀਗੜ, 16 ਨਵੰਬਰ (ਗੁਰਵਿੰਦਰ ਸਿੰਘ)--ਬੀਤੇ ਦਿਨ ਗੁਰੂ ਰਵਿਦਾਸ ਯੂਨੀਵਰਸਿਟੀ ਹੁਸ਼ਿਆਰਪੁਰ ਵੱਲੋ ਬੀ.ਯੁ.ਐਮ.ਐਸ ਫਾਈਨਲ ਸਾਲ ਦਾ ਨਤੀਜਾ ਜਾਰੀ ਕੀਤਾ ਗਿਆ। ਜਿਸ ਵਿੱਚ ਰਹਿਬਰ ਆਯੂਰਵੈਦਿਕ ਅਤੇ ਯੂਨਾਨੀ ਤਿੱਬੀ ਮੈਡੀਕਲ ਕਾਲਜ, ਭਵਾਨੀਗੜ੍ਹ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਜਿਸ ਵਿੱਚ ਮਹੁੰਮਦ ਵਾਮਿਕ ਨੇ 81% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਅਤੇ ਸਮਰੀਨ ਜਿਹਰਾ ਨੇ 73.86% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਗੁਲੀਸਤਾ ਖਾਨ ਨੇ 73% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਚੇਅਰਮੈਨ ਡਾ. ਐਮ ਐਸ ਖਾਨ ਅਤੇ ਵਾਈਸ ਚੇਅਰਪਰਸਨ ਡਾ. ਕਾਫਿਲਾ ਖਾਨ ਜੀ ਨੇ ਵਿਦਿਆਰਥੀਆਂ ਅਤੇ ਸਾਰੇ ਅਧਿਆਪਕ ਸਾਹਿਬਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਨਤੀਜਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਣ ਕਾਰਨ ਸੰਭਵ ਹੋਇਆ ਹੈ ।ਆਉਣ ਵਾਲੇ ਸਮੇ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਕੇ ਵਧੀਆ ਨਤੀਜੇ ਲਿਆਉਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇ ਵਿੱਚ ਵਿਦਿਆਰਥੀ ਕਾਬਿਲ ਬਣਕੇ ਆਪਣਾ ਅਤੇ ਆਪਣੇ ਮਾਂ ਬਾਪ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਨੇ ਸਾਰੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।