ਹੈਰੀਟੇਜ ਵਿਚ ਮਨਾਇਆ ਗਿਆ ਕ੍ਰਿਸਮਿਸ ਦਾ ਤਿਉਹਾਰ

ਭਵਾਨੀਗੜ੍ਹ, 25 ਦਸੰਬਰ (ਯੁਵਰਾਜ ਹਸਨ) -ਭਾਰਤ ਦੇਸ਼ ਵਿਚ ਬਹੁਤ ਸਾਰੇ ਧਰਮ ਹਨ, ਉਨ੍ਹਾਂ ਧਰਮਾਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਪ੍ਰਾਰਥਨਾ ਕਰਨ ਦੇ ਢੰਗ ਵੱਖੋ-ਵੱਖਰੇ ਹਨ, ਪਰ ਫਿਰ ਵੀ ਭਾਰਤੀ ਸੰਸਕ੍ਰਿਤੀ ਨਾਲ ਜੁੜੇ ਹੋਣ ਕਾਰਨ ਸਾਡੇ ਰੀਤੀ-ਰਿਵਾਜਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਕਿਤੇ ਨਾ ਕਿਤੇ ਰਲਗੱਡ ਕੀਤਾ ਹੋਇਆ ਹੈ। ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਵਿੱਚ ਕ੍ਰਿਸਮਿਸ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਲਾਲ ਅਤੇ ਚਿੱਟੇ ਪਹਿਰਾਵੇ ਵਿੱਚ ਸਜੇ ਛੋਟੇ ਬੱਚੇ ਕ੍ਰਿਸਮਿਸ ਨਾਲ ਸਬੰਧਤ ਧੁਨਾਂ ਅਤੇ ਗੀਤਾਂ ’ਤੇ ਨੱਚਦੇ ਨਜ਼ਰ ਆਏ। ਸਕੂਲ ਪ੍ਰਿੰਸੀਪਲ ਯੋਗੇਸ਼ਵਰ ਸਿੰਘ ਬਟਿਆਲ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕ੍ਰਿਸਮਿਸ ਦਾ ਤਿਉਹਾਰ ਜ਼ਿੰਦਗੀ ਵਿੱਚ ਨਵਾਂ ਉਤਸ਼ਾਹ ਲੈ ਕੇ ਆਉਂਦਾ ਹੈ ਅਤੇ ਯਿਸੂ ਮਸੀਹ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਸਕੂਲ ਮੈਨੇਜਮੈਂਟ ਮੈਂਬਰਾਂ ਅਨਿਲ ਮਿੱਤਲ ਅਤੇ ਆਸ਼ਿਮਾ ਮਿੱਤਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਵੇਂ ਸਾਲ ਅਤੇ ਕ੍ਰਿਸਮਿਸ ਦੀ ਵਧਾਈ ਦਿੱਤੀ।