ਹੈਰੀਟੇਜ ਪਬਲਿਕ ਸਕੂਲ ਚ ਬਸੰਤ ਪੰਚਵੀ ਅਤੇ ਗਣਤੰਤਰ ਦਿਹਾੜਾ ਧੂਮ ਧਾਮ ਨਾਲ ਮਨਾਇਆ
ਮਾਤਾ ਸਰਸਵਤੀ ਦੇ ਜਨਮ ਦਿਹਾੜੇ ਅਤੇ ਤਿਓੁਹਾਰਾ ਦੀ ਮਹੱਤਤਾ ਤੇ ਪਾਇਆ ਚਾਨਣਾ

ਭਵਾਨੀਗੜ੍ਹ ,27ਜਨਵਰੀ (ਯੁਵਰਾਜ ਹਸਨ )ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਯੋਗੇਸ਼ਵਰ ਸਿੰਘ ਭਟਿਆਲ ਦੀ ਅਗਵਾਈ ਹੇਠ ਗਿਆਨ ਅਤੇ ਸੰਗੀਤ ਦੀ ਦੇਵੀ ਮਾਂ ਸਰਸਵਤੀ ਦੇ ਜਨਮ ਦਿਹਾੜੇ ਅਤੇ ਰੁੱਤਾਂ ਦੀ ਤਬਦੀਲੀ ਨੂੰ ਸਮਰਪਿਤ ਬਸੰਤ ਪੰਚਮੀ ਦੇ ਤਿਉਹਾਰ ਅਤੇ ਭਾਰਤ ਦੇ ਗਣਤੰਤਰ ਦਿਵਸ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੀ ਮਹੱਤਤਾ ਬਾਰੇ ਦੱਸਿਆ। ਇਸ ਦਿਨ ਜ਼ਿਆਦਾਤਰ ਅਧਿਆਪਕ ਪੀਲੇ ਰੰਗ ਦੇ ਕੱਪੜੇ ਪਾ ਆਏ ਤੇ ਵਿੱਦਿਆ ਦੀ ਦੇਵੀ ਸਰਸਵਤੀ ਦੀ ਪੂਜਾ ਕਰਦੇ ਹੋਏ ਗਾਇਤਰੀ ਮੰਤਰ ਦਾ ਜਾਪ ਕੀਤਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨਰਸਰੀ ਕਲਾਸ ਦੇ ਸਾਰੇ ਵਿਦਿਆਰਥੀ ਪੀਲੇ ਰੰਗ ਦੇ ਪਕਵਾਨ ਲੈ ਕੇ ਆਏ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਬੱਚਿਆਂ ਨੇ ਮਾਂ ਸਰਸਵਤੀ ਦੀ ਪੂਜਾ ਕੀਤੀ, ਉਪਰੰਤ ਦੇਸ਼ ਭਗਤੀ ਨਾਲ ਸਬੰਧਤ ਗੀਤ ਗਾ ਕੇ ਸਾਰਿਆਂ ਦਾ ਮਨ ਮੋਹ ਲਿਆ। ਬਸੰਤ ਪੰਚਮੀ ਦੇ ਇਸ ਤਿਉਹਾਰ 'ਤੇ ਅਧਿਆਪਕਾ ਨਵਪ੍ਰੀਤ ਕੌਰ ਨੇ ਬੱਚਿਆਂ ਨੂੰ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਚਾਈਨਾ ਡੋਰ ਪੰਛੀਆਂ ਅਤੇ ਇਨਸਾਨਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ, ਉੱਥੇ ਹੀ ਬੱਚਿਆਂ ਨੂੰ ਬਸੰਤ ਪੰਚਮੀ ਦੇ ਇਸ ਤਿਉਹਾਰ 'ਤੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਦਿਸ਼ਾ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਬਸੰਤ ਪੰਚਮੀ ਦੇ ਤਿਉਹਾਰ ਤੇ ਨਾ ਹੀ ਆਪ ਚਾਈਨਾ ਡੋਰ ਦੀ ਵਰਤੋਂ ਕਰਨ ਅਤੇ ਨਾ ਹੀ ਕਿਸੇ ਹੋਰ ਨੂੰ ਕਰਨ ਦੇਣ।ਸਕੂਲ ਪ੍ਰਿੰਸੀਪਲ ਸ਼੍ਰੀ ਯੋਗੇਸ਼ਵਰ ਸਿੰਘ ਬਟਿਆਲ ਜੀ ਨੇ ਬੱਚਿਆਂ ਨੂੰ ਅਧਿਕਾਰਾਂ ਅਤੇ ਫਰਜ਼ਾਂ ਦੀ ਸਹੀ ਪਾਲਣਾ ਦੀ ਮਹੱਤਤਾ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਇੱਕ ਵਿਅਕਤੀ ਦਾ ਅਧਿਕਾਰ ਦੂਜੇ ਵਿਅਕਤੀ ਦਾ ਫਰਜ਼ ਹੈ, ਜਿਸ ਦੀ ਸਹੀ ਤਰੀਕੇ ਨਾਲ ਪਾਲਣਾ ਕਰਨੀ ਚਾਹੀਦੀ ਹੈ।ਸਕੂਲ ਪ੍ਰਬੰਧਕ ਅਨਿਲ ਮਿੱਤਲ ਅਤੇ ਆਸ਼ਿਮਾ ਮਿੱਤਲ ਨੇ ਗਣਤੰਤਰ ਦਿਵਸ ਮੌਕੇ ਸਕੂਲ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਾਰਿਆਂ ਨੂੰ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੀ ਵਧਾਈ ਦਿੱਤੀ।