ਅਲਪਾਇਨ ਪਬਲਿਕ ਸਕੂਲ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਭਵਾਨੀਗੜ੍ਹ 25 ਅਪ੍ਰੈਲ (ਗੁਰਵਿੰਦਰ ਸਿੰਘ) ਅੱਜ ਇੱਥੇ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਅਲਪਾਇਨ ਪਬਲਿਕ ਸਕੂਲ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣ ਲਈ ਭਾਸ਼ਣ ਦਿੱਤੇ ਗਏ ਅਤੇ ਨਸ਼ੇ ਦੀ ਵਰਤੋਂ ਨਾ ਕਰਨ ਲਈ ਸਹੁੰ ਚੁਕਾਈ ਗਈ ਅਤੇ ਉਨ੍ਹਾਂ ਦੇ ਲੇਖ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸਕੂਲ ਦੇ ਪ੍ਰਬੰਧਕ ਸ੍ਰ ਹਰਮੀਤ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਰੋਮਾ ਅਰੋੜਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।