ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਦਾ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਭਵਾਨੀਗੜ (ਗੁਰਵਿੰਦਰ ਸਿੰਘ) ਅੱਜ ਮਿਤੀ 12.05.2023 ਨੂੰ ਸੀ.ਬੀ.ਐੱਸ.ਈ. ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਅਲਪਾਈਨ ਪਬਲਿਕ ਸਕੂਲ, ਭਵਾਨੀਗੜ੍ਹ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ।12ਵੀਂ ਜਮਾਤ ਦੇ ਮੈਡੀਕਲ ਗਰੁੱਪ ਵਿੱਚੋਂ ਪਲਕਪ੍ਰੀਤ ਕੌਰ ਨੇ 93.2% ਨਾਲ ਪਹਿਲਾ, ਗੁਰਵੀਰ ਕੌਰ ਨੇ 88.4% ਨਾਲ ਦੂਜਾ ਅਤੇ ਯਸ਼ਨੀਤ ਕੌਰ ਨੇ 87.6 % ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਸੇ ਤਰ੍ਹਾਂ ਨਾਨ- ਮੈਡੀਕਲ ਗਰੁੱਪ ਵਿੱਚੋਂ ਮੁਸਕਾਨ ਨੇ 97.2% ਨਾਲ ਪਹਿਲਾ, ਅਭੀਨੂਰ ਸਿੰਘ ਨੇ 94.4% ਨਾਲ ਦੂਜਾ ਅਤੇ ਅਰਸ਼ਦੀਪ ਸਿੰਘ 94% ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ । ਕਾਮਰਸ ਗਰੁੱਪ ਵਿੱਚੋਂ ਜੀਵਨਜੋਤ ਸਿੰਘ ਅਤੇ ਸਿਮਰਨਜੀਤ ਕੌਰ ਨੇ 92.8% ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਜਸਪ੍ਰੀਤ ਕੌਰ ਨੇ 91.6 % ਅੰਕ ਹਾਸਿਲ ਕਰਕੇ ਦੂਜਾ ਸਥਾਨ ਅਤੇ ਸੁਖਮਨਪ੍ਰੀਤ ਕੌਰ ਨੇ 91.2% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾ ਰੌਸ਼ਨ ਕੀਤਾ । ਕਾਮਰਸ ਗਰੁੱਪ ਵਿੱਚੋਂ 18 ਵਿਦਿਆਰਥੀਆਂ ਵਿੱਚੋਂ 15 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸ ਤੋਂ ਇਲਾਵਾਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੀ ਬੋਰਡ ਦੀ ਪ੍ਰੀਖਿਆ ਵਿੱਚੋਂ ਵਧੀਆ ਅੰਕ ਪ੍ਰਾਪਤ ਕੀਤੇ ਜਿਨ੍ਹਾਂ ਵਿੱਚੋਂ ਵਿਦਿਆਰਥੀ ਪ੍ਰੇਕਸ਼ਾ ਨੇ 96.6% ਅੰਕਾਂ ਨਾਲ ਪਹਿਲਾ, ਏਂਜਲ ਗੁਪਤਾ ਨੇ 95.4% ਅੰਕਾਂ ਨਾਲ ਦੂਜਾ ਅਤੇ ਇਸ਼ਾਂਤ ਨੇ 93.8% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਨਤੀਜੇ ਨੂੰ ਦੇਖਦੇ ਹੋਏ ਸਕੂਲ ਪ੍ਰਿੰਸੀ ਪਲ ਸ਼੍ਰੀਮਤੀ ਰੋਮਾ ਅਰੋੜਾ ਨੇ ਵੱਖ-ਵੱਖ ਗਰੁੱਪਾਂ ਵਿੱਚੋ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ । ਸਕੂਲ ਮੈਨੇਜਰ ਸ. ਹਰਮੀਤ ਸਿੰਘ ਗਰੇਵਾਲ ਨੇ ਸਾਰੇ ਵਧੀਆ ਅੰਕ ਪ੍ਰਾਪਤ ਕਰ ਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਸਕੂਲ ਦੇ ਮਿਹਨਤੀ ਸਟਾ ਫ਼ ਦੀ ਬਦੌਲਤ ਅਲਪਾਈਨ ਪਬਲਿਕ ਸਕੂਲ, ਭਵਾਨੀਗੜ੍ਹ ਦੇ ਵਿਦਿਆਰਥੀ ਹਰ ਸਾਲ ਦੀ ਤਰ੍ਹਾਂ ਵਧੀਆ ਅੰਕ ਲੈ ਕੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕਰ ਰਹੇ ਹਨ ਅਤੇ ਉਮੀਦ ਕਰਦੇ ਹਾਂ ਕਿ ਭਵਿੱਖ ਵਿੱਚ ਹਮੇਸ਼ਾ ਕਰਦੇ ਰਹਿਣਗੇ।