ਭਵਾਨੀਗੜ੍ਹ (ਗੁਰਵਿੰਦਰ ਸਿੰਘ) ਨਿਊ ਗਰੇਸੀਅਸ ਐਜੂਕੇਸ਼ਨ ਹੱਬ ਵਿਖੇ ਡਾਇਰੈਕਟਰ ਮੈਡਮ ਬਲਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਅਕੈਡਮੀ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਬੜੀ ਹੀ ਧੂਮ ਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਪਰਸ਼ੋਤਮ ਕਾਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਪੰਡਿਤ ਰਾਜ ਕੁਮਾਰ ਗੌਤਮ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਾਇੰਸ ਗਰੁੱਪ ਦੇ ਵਿਚੋਂ ਮਨਜੋਤ ਕੌਰ ਅਤੇ ਹਰਮਨਜੋਤ ਸਿੰਘ ਨੇ ਪਹਿਲਾ ਸਥਾਨ, ਰਾਵੀਆ ਅਤੇ ਯਸ਼ਨੀਤ ਕੌਰ ਨੇ ਦੂਜਾ ਸਥਾਨ, ਮੀਨਾਕਸ਼ੀ ਸ਼ਰਮਾ, ਰਮਨ ਵਰਮਾ, ਸੁਮਨਪ੍ਰੀਤ ਕੌਰ ਅਤੇ ਨਵਨੀਤ ਕੌਰ ਨੇ ਸਾਂਝੇ ਤੌਰ ਤੇ ਤੀਸਰਾ ਸਥਾਨ ਹਾਸਿਲ ਕੀਤਾ। ਕਾਮਰਸ ਗਰੁੱਪ ਵਿੱਚੋਂ ਜਸ਼ਨਦੀਪ ਕੌਰ ਨੇ ਪਹਿਲਾ, ਸਾਹਿਲਪ੍ਰੀਤ ਕੌਰ ਨੇ ਦੂਜਾ, ਸਾਦੀਆ ਅਤੇ ਹਸਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇੰਟਰ- ਆਰਟਸ ਗਰੁੱਪ ਵਿੱਚੋ ਨਵਦੀਪ ਕੌਰ ਨੇ ਪਹਿਲਾ, ਜਸਜੋਤ ਕੌਰ ਨੇ ਦੂਜਾ ਅਤੇ ਨਵਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਦਸਵੀਂ ਕਲਾਸ ਵਿੱਚੋਂ ਧਰੁਵਦੀਪ ਸਿੰਘ ਪਹਿਲੇ, ਹੁਸਨਪ੍ਰੀਤ ਕੌਰ ਦੂਸਰੇ ਅਤੇ ਸਿਮਰਨ ਕੌਰ ਤੀਸਰੇ ਸਥਾਨ ਤੇ ਰਹੇ । ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਵਿਚੋਂ ਹਸ਼ਨਦੀਪ ਕੌਰ, ਦਿਲਪ੍ਰੀਤ ਕੌਰ, ਜਸ਼ਨ ਬਾਵਾ, ਪ੍ਰਭਜੋਤ ਸਿੰਘ, ਅਰਸ਼ਪ੍ਰੀਤ ਕੌਰ, ਪਰਵਿੰਦਰ ਸਿੰਘ, ਵਿਕਰਾਂਤ ਸਿੰਘ , ਕਮਲਜੀਤ ਸਿੰਘ, ਰਮਨਪ੍ਰੀਤ ਕੌਰ, ਹੁਸਨਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਨਵਪ੍ਰੀਤ ਸਿੰਘ, ਤਨੀਸ਼ਾ ਬਾਵਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਝੀ ਨੇ ਆਏ ਮਹਿਮਾਨਾਂ, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕਰਦਿਆਂ ਸ਼ਾਨਦਾਰ ਨਤੀਜਿਆਂ ਨੂੰ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਮਿਹਨਤ ਦਾ ਸਾਂਝਾ ਫ਼ਲ ਦੱਸਦੇ ਹੋਏ ਸਭਨਾ ਦੇ ਸ਼ਾਨਦਾਰ ਭਵਿੱਖ ਦੀ ਲਈ ਸ਼ੁਭਕਾਮਨਾਵਾਂ ਦਿੱਤੀਆਂ।