ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਦਾ ਉਪਰਾਲਾ ਸ਼ਲਾਘਾਯੋਗ-ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ

ਸਮਾਣਾ, 25 ਨਵੰਬਰ: (ਯੂਵਰਾਜ ਹਸਨ) ਪੰਜਾਬ ਦੇ ਲੋਕਾਂ ਲਈ 27 ਨਵੰਬਰ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਸਕੀਮ ਦਾ ਆਗ਼ਾਜ਼ ਕਰਨ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਹਿੱਤ ਲਈ ਲਿਆ ਫੈਸਲਾ ਸਲਾਂਘਾਯੋਗ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਭਰਾ ਹਰਜਿੰਦਰ ਸਿੰਘ ਮਿੰਟੂ ਨੇ ਕੀਤਾ। ਮਿੰਟੂ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਧਾਰਮਿਕ ਆਸਥਾ ਵਾਲੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੂਹ ਧਰਮਾਂ ਦਾ ਸਤਿਕਾਰ ਕਰਦੇ ਹੋਏ ਤੀਰਥ ਸਥਾਨਾਂ ਦੀ ਯਾਤਰਾ ਕਰਨ ਕਰਨ ਦੀ ਸਹੂਲਤ ਲੋਕਾਂ ਨੂੰ ਪ੍ਰਦਾਨ ਕਰਨ ਲਈ ਵੱਡਾ ਫੈਸਲਾ ਕੀਤਾ ਹੈ। ਮਿੰਟੂ ਜੌੜਾਮਾਜਰਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 27 ਨਵੰਬਰ ਨੂੰ ਸੰਗਰੂਰ ਵਿਖੇ ਇਹ ਯਾਤਰਾ ਨੂੰ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਸ੍ਰੀ ਹਜੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾ ਜੀ ਧਾਮ, ਅਤੇ ਖਾਟੂ ਸ਼ਿਆਮ ਧਾਮ ਤੱਕ ਕਰਵਾਈ ਜਾਵੇਗੀ।