ਭਵਾਨੀਗੜ ( ਗੁਰਵਿੰਦਰ ਸਿੰਘ) ਕੇਂਦਰ ਸਰਕਾਰ ਵਲੋ ਆਪਣੀਆਂ ਸਕੀਮਾਂ ਨੂੰ ਲੈ ਕੇ ਚਲਾਈ ਜਾ ਰਹੀ ਮੁਹਿੰਮ " ਭਾਰਤ ਵਿਕਸਿਤ ਸੰਕਲਪ ਯਾਤਰਾ" ਮੁਹਿੰਮ ਤਹਿਤ ਅੱਜ ਜਿਲਾ ਸੰਗਰੂਰ ਦੇ ਤਹਿਸਲੀ ਭਵਾਨੀਗੜ ਦੇ ਪਿੰਡ ਕਾਕੜਾ ਚ ਵੈਨ ਰਾਹੀਂ ਲੋਕਾਂ ਨੂੰ ਨਰਿੰਦਰ ਮੋਦੀ ਵਲੋ ਲੋਕਾਂ ਨੂੰ ਦਿੱਤੀ ਜਾ ਰਹੀ ਸਕੀਮਾਂ ਨੂੰ ਮੁੱਖ ਰੱਖਦਿਆਂ ਲੋਕਾਂ ਤੱਕ ਜਾਣਕਾਰੀ ਪਹੁੰਚਾਈ ਗਈ ਜਿਸ ਚ ਲੋਕਾਂ ਨੂੰ ਵੱਖ ਵੱਖ ਵਿਭਾਗਾਂ ਦੇ ਵਲੋ ਚੱਲ ਰਹੀਆਂ ਸਕੀਮਾਂ ਸਬੰਧੀ ਵੀ ਵਿਭਾਗਾਂ ਦੇ ਅਫਸਰਾਂ ਵਲੋ ਲੋਕਾਂ ਨੂੰ ਸਕੀਮਾਂ ਸੰਬੰਧੀ ਦੱਸਿਆ ਗਿਆ ਅਤੇ ਉਸ ਸਕੀਮ ਨੂੰ ਪ੍ਰਾਪਤ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਚੱਲਦਿਆਂ ਸਿਹਤ ਵਿਭਾਗ ਦੀ ਟੀਮ ਵਲੋ ਵੀ ਮੌਕੇ ਤੇ ਮੋਦੀ ਸਰਕਾਰ ਵਲੋ ਚਲਾਈ ਜਾ ਰਹੀ ਆਯੂਸ਼ਮਾਨ ਸਕੀਮ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਇਸ ਪ੍ਰੋਗਰਾਮ ਦੌਰਾਨ ਵਲੋ ਵੱਖ ਵੱਖ ਵਿਭਾਗਾਂ ਵਲੋਂ ਪਹੁੰਚ ਕੇ ਲੋਕਾਂ ਨੂੰ ਸਕੀਮ ਸੰਬੰਧੀ ਦੱਸਿਆ ਗਿਆ ਅਤੇ ਜੋ ਲੋਕ ਇਹਨਾਂ ਸਕੀਮਾਂ ਲੈਣ ਦੇ ਪਾਤਰ ਹਨ ਉਹਨਾਂ ਨੂੰ ਵੱਖ-ਵੱਖ ਵਿਭਾਗਾਂ ਦੇ ਅਫਸਰਾਂ ਵਲੋ ਇਹਨਾਂ ਸਕੀਮਾਂ ਸੰਬੰਧੀ ਜਾਣਕਾਰੀ ਵੀ ਦਿੱਤੀ ਗਈ ਅਤੇ ਇਸ ਮੌਕੇ ਉਹਨਾਂ ਹੋਰਾਂ ਲੋਕਾਂ ਨੂੰ ਵੀ ਇਹਨਾਂ ਸਕੀਮਾਂ ਦਾ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ।