ਭਵਾਨੀਗੜ (ਯੁਵਰਾਜ ਹਸਨ)ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਆਲੋਅਰਖ ਚ 40 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਨਵੇਂ ਪੰਚਾਇਤ ਭਵਨ ਦੀ ਉਸਾਰੀ ਦੀ ਨੀਂਹ ਰੱਖੀ ਗਈ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਲੋਕਾਂ ਦੀ ਮੰਗ ਅਨੁਸਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਮਿਆਰੀ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣੇ ਯਕੀਨੀ ਬਣਾਏ ਜਾ ਰਹੇ ਹਨ ਅਤੇ ਜਿਥੇ ਸੰਗਰੂਰ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਪੰਚਾਇਤ ਘਰ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅੱਜ ਇਸ ਕੰਮ ਦੀ ਸ਼ੁਰੂਆਤ ਪਿੰਡ ਆਲੋਅਰਖ ਚ ਵੀ ਹੋ ਗਈ ਹੈ ਅਤੇ ਇਸ ਉਪਰਾਲੇ ਦਾ ਪਿੰਡ ਵਾਸੀਆ ਵਲੋ ਸ਼ਲਾਘਾ ਵੀ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਟਿਵਾਣਾ, ਐਸ.ਡੀ.ਓ. ਪੰਚਾਇਤੀ ਰਾਜ ਪ੍ਰਭਜੋਤ ਕੌਰ ਤੇ ਆਪ ਆਗੂ ਗੁਰਪ੍ਰੀਤ ਸਿੰਘ ਫੌਜੀ, ਗੁਰਮੁਖ ਸਿੰਘ ਤੋ ਇਲਾਵਾ ਪਰਗਟ ਸਿੰਘ ਢਿੱਲੋਂ ਪ੍ਰਧਾਨ ਟਰੱਕ ਯੂਨੀਅਨ ਅਤੇ ਲਵਲੀ ਕਾਕੜਾ ਅਤੇ ਸਮੂਹ ਪਿੰਡ ਵਾਸੀ ਮੌਜੂਦ ਸਨ।