ਚੰਡੀਗੜ੍ਹ 12 ਮਾਰਚ/(ਮਾਲਵਾ ਬਿਓੂਰੋ)ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ(ਪੀਪੀਪੀ ਤਰਜ਼) ਦੀ ਮੀਟਿੰਗ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ ,ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਯੂਨੀਅਨ ਦੀਆਂ ਚਿਰਾਂ ਤੋਂ ਲਟਕਦੀਆਂ ਹੱਕੀ ਤੇ ਜਾਇਜ਼ ਮੰਗਾਂ ਜਿਸ ਵਿੱਚ, ਆਦਰਸ਼ ਸਕੂਲਾਂ ਦੇ ਅਧਿਆਪਕਾਂ, ਦਰਜਾ ਚਾਰ ਮੁਲਾਜ਼ਮਾਂ, ਨਾਨ- ਟੀਚਿੰਗ ਸਮੇਤ ਹੋਰ ਕੇਡਰ ਦੀਆਂ ਸੇਵਾਵਾਂ ਪੱਕੀਆਂ ਕਰਵਾਉਣ, ਗ੍ਰੇਡ ਪੇਅ ਲਾਗੂ ਕਰਵਾਉਣ ,ਆਦਰਸ਼ ਸਕੂਲਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਵਾਉਣ ,ਸਿਵਲ ਸਰਵਿਸਿਜ਼ ਰੂਲ ਲਾਗੂ ਕਰਵਾਉਣ ,ਬਦਲੀਆਂ ਦੀ ਵਿਵਸਥਾ ਕਰਨ, ਤਜਰਬੇ ਅਤੇ ਯੋਗਤਾ ਦੇ ਆਧਾਰ ਤੇ ਤਰੱਕੀਆਂ ਲੈਣ ਸਮੇਤ ਤਮਾਮ ਮੰਗਾਂ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਉਕਤ ਸਾਰੀਆਂ ਮੰਗਾਂ ਦੀ ਤਜਵੀਜ ਸਿੱਖਿਆ ਵਿਭਾਗ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ। ਜਿਸ ਤੇ ਸਰਕਾਰ ਬਕਾਇਦਾ ਮੀਟਿੰਗ ਕਰਕੇ ਮੋਹਰ ਲਗਾਏਗੀ। ਉਹਨਾਂ ਕਿਹਾ ਹੈ ਕਿ ਸਰਕਾਰ ਨੇ ਸਿੱਖਿਆ ਵਿਕਾਸ ਬੋਰਡ ਦੇ ਨਵੇਂ ਮੈਂਬਰ ਨਿਯੁਕਤ ਕਰ ਦਿੱਤੇ ਹਨ। ਜਿਨਾਂ ਦੀ ਮੀਟਿੰਗ ਵਿੱਚ ਜਥੇਬੰਦੀ ਦੀਆਂ ਸਮੁੱਚੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਆਗੂਆਂ ਨੇ ਕਿਹਾ ਹੈ ਕਿ ਜੇਕਰ ਫਿਰ ਵੀ ਹਕੂਮਤ ਨੇ ਟਾਲ ਮਟੋਲ ਦੀ ਨੀਤੀ ਅਪਣਾਈ ਤਾਂ ਜਥੇਬੰਦੀ ਹੋਰ ਤਿੱਖੇ ਘੋਲਾਂ ਲਈ ਮਜਬੂਰ ਹੋਵੇਗੀ। ਮੀਟਿੰਗ ਵਿੱਚ ਹੋਰਨਾਂ ਆਗੂਆਂ ਤੋਂ ਇਲਾਵਾ ਜਥੇਬੰਦੀ ਦੇ ਸਕੱਤਰ ਜਨਰਲ ਸੁਖਦੀਪ ਕੌਰ ਸਰਾਂ,ਮੀਤ ਪ੍ਰਧਾਨ ਵਿਸ਼ਾਲ ਭਠੇਜਾ, ਸੀਨੀਅਰ ਮੀਤ ਪ੍ਰਧਾਨ ਜਸਵੀਰ ਗਲੋਟੀ, ਮੀਡੀਆ ਸੈਕਟਰੀ ਮੁਹੰਮਦ ਸਲੀਮ, ਸੂਬਾ ਕਮੇਟੀ ਮੈਂਬਰ ਮੈਡਮ ਮੀਨੂੰ ਬਾਲਾ, ਮੈਡਮ ਓਮਾ ਮਾਧਵੀ ਆਦਿ ਸਰਗਰਮ ਆਗੂ ਹਾਜ਼ਰ ਸਨ।