ਸਵੀਪ ਗਤੀਵਿਧੀਆਂ ਤਹਿਤ ਬਣਾਇਆ 'ਵੋਟਰ ਜਾਗਰੂਕਤਾ ਫੋਰਮ
ਲੋਕਾਂ ਨੂੰ ਘਰ-ਘਰ ਜਾ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਪ੍ਰੇਰਿਤ

/ਸੰਗਰੂਰ, 19 ਮਾਰਚ (ਮਾਲਵਾ ਬਿਊਰੋ) ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸੰਗਰੂਰ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਵੋਟ ਪਾਉਣ ਅਤੇ ਵੋਟ ਬਣਾਉਣ ਸਬੰਧੀ ਜਾਗਰੂਕ ਕਰਨ ਦੇ ਲਈ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਧੂਰੀ-107 ਅਧੀਨ ਦਫਤਰ ਬਾਲ ਵਿਕਾਸ ਅਤੇ ਪ੍ਰੋਗਰਾਮ ਅਫ਼ਸਰ ਧੂਰੀ ਵਿਖੇ 'ਵੋਟਰ ਜਾਗਰੂਕਤਾ ਫੋਰਮ' ਬਣਾਇਆ ਗਿਆ। ਇਸ ਫੋਰਮ ਦਾ ਨੋਡਲ ਅਫਸਰ ਬਲਜੀਤ ਕੌਰ ਨੂੰ ਬਣਾਇਆ ਗਿਆ ਜੋ ਕਿ ਸਵੀਪ ਪ੍ਰੋਗਰਾਮ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਕੇ ਆਮ ਲੋਕਾਂ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਲਈ ਉਤਸ਼ਾਹਿਤ ਕਰਨਗੇ।

ਇਸ ਤੋਂ ਬਾਅਦ ਵਿਧਾਨ ਸਭਾ ਹਲਕਾ ਧੂਰੀ ਵਿੱਚ ਆਉਂਦੇ ਬੂਥ ਨੰਬਰ 157, 158 ਅਤੇ 159 ਵਿੱਚ ਜਾ ਕੇ ਡੋਰ ਟੂ ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਵਿੱਚ ਲੋਕਾਂ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਆ ਕੇ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਗਿਆ ਅਤੇ ਇਸ ਸਬੰਧੀ ਪੋਸਟਰ ਵੀ ਵੰਡੇ ਗਏ।