ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੱਗੂਵਾਲਾ ਵਿਖੇ ਮਨਾਇਆ ਜਲ- ਪੰਦਰਵਾੜਾ

ਭਵਾਨੀਗੜ੍ਹ 27 ਅਪ੍ਰੈਲ (ਗੁਰਵਿੰਦਰ ਸਿੰਘ) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੱਗੂਵਾਲਾ ਵਿਖੇ‌ ਮਨਾਇਆ ਜਲ-ਪੰਦਰਵਾੜਾ 2024 । ਪ੍ਰਿੰਸੀਪਲ ਅਰਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 16 ਤੋਂ 30 ਅਪ੍ਰੈਲ ਤਕ ਜਲ-ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਨ੍ਹਾਂ ਦਿਨਾਂ ਦੌਰਾਨ ਅਧਿਆਪਕਾਂ ਵੱਲੋਂ ਪਾਣੀ ਦੀ ਸੰਭਾਲ ਸੰਬੰਧੀ ਲੈਕਚਰ, ਵਿਦਿਆਰਥੀਆਂ ਵਲੋਂ ਡਿਬੇਟ, ਕੁਇਜ਼ ਮੁਕਾਬਲੇ, ਪੇਂਟਿੰਗ ਤੇ ਸਲੋਗਨ , ਕਵਿਤਾ ਮੁਕਾਬਲੇ, ਜਾਗਰੂਕਤਾ ਰੈਲੀ, ਅਤੇ ਐਯੂਸੈਟ ਲੈਕਚਰ ਆਦਿ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪ੍ਰਿੰਸੀਪਲ ਅਰਜੋਤ ਕੌਰ ਨੇ ਆਏ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਤਹਿਤ ਜਿੱਥੇ ਸਮੁੱਚੇ ਐਸ. ਐਮ. ਸੀ. ਮੈਂਬਰ ਪਹੁੰਚੇ ਊਥੇ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਪੰਮੀ ਫੱਗੂਵਾਲੀਆ (ਉੱਘੇ ਲੇਖਕ ਤੇ ਸਮਾਜ ਸੇਵਕ) ਵੀ ਵਿਸ਼ੇਸ਼ ਤੌਰ 'ਤੇ ਮੁੱਖ ਬੁਲਾਰੇ ਦੇ ਰੂਪ ਵਿੱਚ ਪਹੁੰਚੇ। ਉਨ੍ਹਾਂ ਵਿਦਿਆਰਥੀਆਂ ਨੂੰ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਅਤੇ ਕਿਹਾ ਕਿ ਪਾਣੀ ਦੀ ਸੰਭਾਲ ਅਤਿ ਜ਼ਰੂਰੀ ਹੈ ਤਾਂ ਜੋ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਬਚਾ ਸਕੀਏ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਪਾਣੀ ਦੀ ਬੱਚਤ ਸੰਬੰਧੀ ਕਈ ਨੁਕਤੇ ਵੀ ਸਾਂਝੇ ਕੀਤੇ। ਊਥੇ ਬਹੁਤ ਵੱਡੀ ਗੱਲ ਸਾਂਝੀ ਕੀਤੀ ਕਿ ਪਾਣੀ ਦੀ ਕੀਮਤ ਉਸ ਪ੍ਰਾਣੀ ਨੂੰ ਪੁੱਛੋ ਜੋ ਇੱਕ ਇੱਕ ਬੰਦ ਨੂੰ ਤਰਸਦਾ ਮਰ ਗਿਆ।ਉਸ ਨੂੰ ਪਾਣੀ ਨਸ਼ੀਬ ਨਹੀਂ ਹੋਇਆ।ਲਾਇਬ੍ਰੇਰੀਅਨ ਰਣਜੀਤ ਸਿੰਘ ਨੇ ਵਿਦਿਆਰਥੀਆਂ ਨਾਲ਼ ਪਾਣੀ ਦੀ ਬੱਚਤ ਬਾਰੇ ਆਪਣੇ ਵਡਮੁੱਲੇ ਵਿਚਾਰ ਪੇਸ਼ ਕੀਤੇ, ਬੱਚਿਆਂ ਨੂੰ ਇਸ ਤੇ ਅਮਲ ਕਰਨ ਲਈ ਪ੍ਰੇਰਿਤ ਵੀ ਕੀਤਾ।ਇਸ ਗਤੀਵਿਧੀ ਦੇ ਇੰਚਾਰਜ ਮੈਡਮ ਜਸਵੀਰ ਕੌਰ ਸਾਇੰਸ ਮਿਸਟਰੈਸ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਸੰਭਾਲ ਸਬੰਧੀ ਸਹੁੰ ਚੁਕਾਈ। ਇਸ ਮੌਕੇ ਸਮੂਹ ਸਟਾਫ਼ , ਐਸ. ਐਮ. ਸੀ. ਕੇਮੇਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।