ਟਰੈਫਿਕ ਸਮੱਸਿਆਵਾ ਨੂੰ ਲੈਕੇ ਹੈਰੀਟੇਜ ਸਕੂਲ ਚ ਵਿਸੇਸ ਸੈਮੀਨਾਰ
ਵਿਦਿਆਰਥੀਆ ਨੂੰ ਟਰੈਫਿਕ ਨਿਯਮਾ ਸਬੰਧੀ ਕਰਵਾਇਆ ਜਾਣੂ

ਭਵਾਨੀਗੜ (ਗੁਰਵਿੰਦਰ ਸਿੰਘ)
ਦਿਨੀਂ ਵੱਧ ਰਹੇ ਸੜਕ ਹਾਦਸਿਆਂ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀਆਂ ਕੀਮਤੀ ਜਾਨਾਂ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਦੇ ਇਸ ਉਪਰਾਲੇ ਸਦਕਾ ਅੱਜ ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਇਕ ਸੈਮੀਨਾਰ ਕਰਵਾਇਆ ਗਿਆ ਸੈਮੀਨਾਰ ਵਿੱਚ ਟਰੈਫਿਕ ਐਜੂਕੇਸ਼ਨ ਸੈਲ ਇੰਚਾਰਜ ਸਰਦਾਰ ਹਰਦੇਵ ਸਿੰਘ, ਰਣਧੀਰ ਸਿੰਘ (ਏ.ਐਸ.ਆਈ.), ਅਤੇ ਅੰਮ੍ਰਿਤਪਾਲ ਸਿੰਘ ਵਿਸ਼ਾਲਦੀਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਸਰਦਾਰ ਹਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਮੋਟਰਸਾਈਕਲ ਤੇ ਦੋ ਤੋਂ ਵੱਧ ਵਿਅਕਤੀਆਂ ਦੇ ਬੈਠਣ ਨਾਲ ਵਾਹਨ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸੈਮੀਨਾਰ ਦੇ ਅੰਤ ਵਿੱਚ ਸਕੂਲ ਪ੍ਰਬੰਧਕ ਅਨਿਲ ਮਿੱਤਲ, ਆਸ਼ਿਮਾ ਮਿੱਤਲ ਅਤੇ ਸਕੂਲ ਪ੍ਰਿੰਸੀਪਲ ਯੋਗੇਸ਼ਵਰ ਸਿੰਘ ਬਟਿਆਲ ਨੇ ਆਏ ਅਧਿਕਾਰੀਆਂ ਨਾਲ ਨਾਲ ਗੱਲਬਾਤ ਕੀਤੀ ਅਤੇ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ।