ਭਵਾਨੀਗੜ (ਯੁਵਰਾਜ ਹਸਨ):
ਸੂਬੇ ਭਰ ਦੇ ਵਿੱਚ ਜਿੱਥੇ ਅੱਜ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਣ ਚੱਕਣ ਦੇ ਲਈ ਮੈਗਾ ਪੀਟੀਐਮ ਦਾ ਆਯੋਜਨ ਕੀਤਾ ਗਿਆ ਸੀ ਉੱਥੇ ਹੀ ਸਥਾਨਕ ਸ਼ਹਿਰ ਬਲਾਕ ਭਵਾਨੀਗੜ ਦੇ ਪਿੰਡ ਬਲਿਆਲ ਦੇ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਅੱਜ ਮੈਗਾ ਪੀਟੀਐਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਿੰਸੀਪਲ ਸ਼ੀਨੂ ਦੀ ਅਗਵਾਹੀ ਚ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਮਾਤਾ ਪਿਤਾ ਦੇ ਨਾਲ ਵਿਚਾਰ ਚਰਚਾ ਕੀਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਲਈ ਬੱਚਿਆਂ ਦੀ ਹੌਸਲਾ ਅਫਜਾਈ ਵੀ ਕੀਤੀ ਗਈ ਇਸ ਮੌਕੇ ਸਕੂਲ ਚ ਪੜਦੇ ਵਿਦਿਆਰਥੀਆਂ ਵੱਲੋਂ ਕਲਾ ਕਿਰਤੀ 'ਚ ਬਿਜ਼ਨਸ ਬਲਾਸਟਰ ਤੇ ਸਾਇੰਸ ਅਤੇ ਮੈਥ ਪ੍ਰਦਰਸ਼ਨ ਅਤੇ ਵੇਸਟ ਮਟੀਰੀਅਲ ਨਾਲ ਤਿਆਰ ਕੀਤੇ ਕੁਝ ਪ੍ਰੋਜੈਕਟ ਵੀ ਪੇਸ਼ ਕੀਤੇ ਇਸ ਮੌਕੇ ਪ੍ਰਿੰਸੀਪਲ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਚੰਗਾ ਉਪਰਾਲਾ ਹੈ ਜਿਸ ਨਾਲ ਮਾਤਾ ਪਿਤਾ ਨੂੰ ਵੀ ਆਪਣੇ ਬੱਚਿਆਂ ਪ੍ਰਤੀ ਜਾਗਰੂਕਤਾ ਹੁੰਦੀ ਹੈ ਤੇ ਉਹਨਾਂ ਨੂੰ ਆਪਣੇ ਬੱਚਿਆਂ ਦੇ ਮਹੀਨਾਂ ਵਰੀ ਪਰਫੋਰਮੈਂਸ ਦਾ ਵੀ ਪਤਾ ਲੱਗਦਾ ਅਤੇ ਉਹਨਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਟੀਚਰਾਂ ਵਿੱਚ ਵੀ ਜਜ਼ਬਾ ਭਰਦਾ ਹੈ ਤੇ ਉਹ ਲਗਨ ਲਗਾ ਕਿ ਆਪਣੀ ਡਿਊਟੀ ਬਖੂਬੀ ਨਿਭਾਉਂਦੇ ਹਨ ਇਸ ਮੌਕੇ ਉਹਨਾਂ ਪਹੁੰਚੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਅਤੇ ਉਨਾ ਪਿੰਡ ਦੇ ਨਵੇਂ ਬਣੇ ਸਰਪੰਚ ਜਗਮੀਤ ਸਿੰਘ ਭੋਲਾ ਤੇ ਪੰਚਾਇਤ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਸਕੂਲ ਚ ਹਾਜ਼ਰ ਰਹੇ ਅਧਿਆਪਕ ਵਿਦਿਆਰਥੀ ਅਤੇ ਨਵੇਂ ਬਣੇ ਸਰਪੰਚ ਜਗਮੀਤ ਸਿੰਘ ਭੋਲਾ ਅਤੇ ਨਵੀਂ ਚੁਣੀ ਪੰਚਾਇਤ ਹਾਜ਼ਰ ਰਹੀ.