ਮਨਪ੍ਰੀਤ ਬਾਦਲ ਨੂੰ ਟਿਕਟ ਮਿਲਣ ਤੇ ਜਗਦੀਪ ਸਿੰਘ ਮਿੰਟੂ ਤੂਰ ਨੇ ਦਿੱਤੀਆ ਸ਼ੁਭਕਾਮਨਾਵਾ
ਗਿੱਦੜਬਾਹਾਂ ਦੇ ਲੋਕ ਮਨਪ੍ਰੀਤ ਬਾਦਲ ਨੂੰ ਚੜਾਓੁਣਗੇ ਵਿਧਾਨ ਸਭਾ ਦੀਆ ਪੋੜੀਆ :- ਮਿੰਟੂ ਤੂਰ

ਭਵਾਨੀਗੜ (ਯੁਵਰਾਜ ਹਸਨ) :
ਸੂਬੇ ਭਰ ਦੇ ਵਿੱਚ ਜਿੱਥੇ ਜਿਮਨੀ ਚੋਣਾਂ ਨੂੰ ਲੈ ਕੇ ਅਖਾੜਾ ਭਖਿਆ ਹੋਇਆ ਉੱਥੇ ਹੀ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਚ ਆਪਣੇ ਚਾਰੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਭਾਜਪਾ ਵਰਕਰਾਂ ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਹੈ ਉਥੇ ਹੀ ਭਾਰਤੀ ਜਨਤਾ ਪਾਰਟੀ ਵੱਲੋ ਗਿੱਦੜਵਾਹਾ ਤੋਂ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਜਿੰਮੇਵਾਰੀ ਸੌਂਪੀ ਗਈ ਜਿਸ ਤੋਂ ਬਾਅਦ ਮਨਪ੍ਰੀਤ ਬਾਦਲ ਕੋਲ ਵਧਾਈਆਂ ਦੇਣ ਵਾਲਿਆ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਉਥੇ ਹੀ ਮਨਪ੍ਰੀਤ ਬਾਦਲ ਦੇ ਨਜ਼ਦੀਕੀ ਅਤੇ ਭਾਜਪਾ ਆਗੂ ਜਗਦੀਪ ਸਿੰਘ ਮਿੰਟੂ ਤੂਰ ਵੱਲੋਂ ਵੀ ਮਨਪ੍ਰੀਤ ਬਾਦਲ ਨੂੰ ਗਿੱਦੜਬਾਹਾ ਤੋਂ ਟਿਕਟ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਉੱਥੇ ਹੀ ਉਹਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ. ਪੀ ਨੱਡਾ , ਗ੍ਰਹਿ ਮੰਤਰੀ ਅਮਿਤ ਸ਼ਾਹ. ਪੰਜਾਬ ਪ੍ਰਧਾਨ ਸੁਨੀਲ ਜਾਖੜ, ਪੰਜਾਬ ਇੰਚਾਰਜ ਵਿਜੇ ਰੁਪਾਨੀ ਅਤੇ ਪਾਰਟੀ ਦੀ ਹਾਈ ਕਮਾਂਡ ਦਾ ਧੰਨਵਾਦ ਕੀਤਾ. ਇਸ ਮੌਕੇ ਜਗਦੀਪ ਸਿੰਘ ਮਿੰਟੂ ਤੂਰ ਨੇ ਗਿੱਦੜਬਾਹਾ ਦੇ ਨਿਵਾਸੀਆਂ ਨੂੰ ਬੇਨਤੀ ਵੀ ਕੀਤੀ ਕਿ ਉਹ ਮਨਪ੍ਰੀਤ ਸਿੰਘ ਬਾਦਲ ਨੂੰ ਵੱਡੀ ਲੀਡ ਨਾਲ ਜਿੱਤਾ ਕੇ ਵਿਧਾਨ ਸਭਾ ਦੀਆ ਪੋੜੀਆ ਚੜਾਓੁਣ ਤਾਂ ਜੋ ਵਿਧਾਨ ਸਭਾ ਵਿੱਚ ਜਾ ਕੇ ਮਨਪ੍ਰੀਤ ਬਾਦਲ ਗਿੱਦੜਬਾਹਾ ਦੇ ਲੋਕਾਂ ਦੀ ਆਵਾਜ਼ ਵਿਧਾਨ ਸਭਾ ਚ ਰੱਖ ਸਕਣ ਅਤੇ ਗਿੱਦੜਬਾਹਾ ਦੇ ਮਸਲਿਆਂ ਨੂੰ ਹੱਲ ਕਰਵਾ ਸਕਣ ਇਸ ਮੌਕੇ ਉਹਨਾਂ ਗਿੱਦੜਬਾਹਾ ਦੇ ਭਾਜਪਾ ਵਰਕਰ ਅਤੇ ਵੋਟਰਾ ਨੂੰ ਵੀ ਅਪੀਲ ਕੀਤੀ ਕਿ ਉਹ ਮਨਪ੍ਰੀਤ ਬਾਦਲ ਦਾ ਤਨ ਮਨ ਨਾਲ ਸਾਥ ਦੇਣ ਤੇ ਉਨਾਂ ਨੂੰ ਗਿੱਦੜਬਾਹਾ ਤੋਂ ਵੱਡੀ ਲੀਡ ਜਿਤਾ ਕੇ ਭੇਜਣ।