ਭਵਾਨੀਗੜ੍ਹ 14 ਨਵੰਬਰ (ਯੁਵਰਾਜ ਹਸਨ) ਦੁਨੀਆ ਭਰ ਦੇ ਵਿੱਚ ਜਿੱਥੇ ਸਿੱਖਾ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਨੌਵੀਂ ਪਾਤਸ਼ਾਹੀ ਭਵਾਨੀਗੜ੍ਹ ਵਿਖੇ ਸ਼ਹਿਰ ਦੀਆਂ ਸੰਗਤਾਂ ਤੇ ਗੁਰਦੁਆਰਾ ਕਮੇਟੀ ਦੇ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਕੋਨਿਆਂ ਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸਮਾਪਤ ਕੀਤਾ ਗਿਆ. ਇਸ ਮੌਕੇ ਸ਼ਹਿਰ ਦੇ ਸਮਾਜ ਸੇਵੀ, ਰਾਜਨੀਤਿਕ ਅਤੇ ਧਾਰਮਿਕ ਆਗੂਆਂ ਨੇ ਇਸ ਨਗਰ ਕੀਰਤਨ ਦੇ ਵਿੱਚ ਸ਼ਿਰਕਤ ਕੀਤੀ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ.ਇਸ ਮੌਕੇ ਨਗਰ ਕੀਰਤਨ ਦਾ ਸਵਾਗਤ ਤੂਰ ਪਤੀ ਭਵਾਨੀਗੜ੍ਹ,ਨਗਰ ਕੌਂਸਲ ਭਵਾਨੀਗੜ੍ਹ, ਟਰੱਕ ਯੂਨੀਅਨ ਭਵਾਨੀਗੜ੍ਹ, ਵਿਸ਼ਵਕਰਮਾ ਮੰਦਿਰ ਤੋਂ ਇਲਾਵਾ ਹੋਰ ਵੀ ਵੱਖ- ਵੱਖ ਥਾਵਾਂ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪਹੁੰਚੀਆਂ ਸੰਗਤਾਂ ਲਈ ਲੰਗਰ ਵੀ ਤਿਆਰ ਕੀਤਾ ਗਿਆ. ਇਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਮੈਨੇਜਰ ਜਗਜੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਕੋਨਿਆਂ ਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਸਮਾਪਤੀ ਕਰੇਗਾ ਤੇ ਕੱਲ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ. ਇਸ ਮੌਕੇ ਉਨਾਂ ਸੰਗਤਾਂ ਨੂੰ ਵੱਧ ਤੋਂ ਵੱਧ ਅੰਮ੍ਰਿਤ ਛੱਕ ਕੇ ਸਿੱਖ ਸੱਜਣ ਦੀ ਵੀ ਅਪੀਲ ਕੀਤੀ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਚ ਮੌਜੂਦ ਬਾਬੂ ਪ੍ਰਕਾਸ਼ ਚੰਦ ਗਰਗ( ਸਾਬਕਾ ਸੰਸਦੀ ਸਕੱਤਰ), ਭਾਈ ਜਗਜੀਤ ਸਿੰਘ( ਮੈਨੇਜਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ), ਮਨਜੀਤ ਸਿੰਘ, ਗੁਰਸੇਵਕ ਸਿੰਘ ਘਰਾਚੋਂ (ਪ੍ਰਚਾਰਕ) , ਗੋਲਡੀ ਤੂਰ (ਪ੍ਰਧਾਨ ਯੂਥ ਅਕਾਲੀ ਦਲ ਬਲਵਿੰਦਰ ਸਿੰਘ ਪੁਨੀਆ ਤੋਂ ਇਲਾਵਾ ਹੋਰ ਵੀ ਧਾਰਮਿਕ ਸ਼ਖਸ਼ੀਅਤਾਂ ਮੌਜੂਦ ਸਨ। ਇਸ ਤੋਂ ਇਲਾਵਾ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਜਿੱਥੇ ਵਿਸ਼ਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ ਤੂਰ ਪੱਤੀ ਭਵਾਨੀਗੜ੍ਹ, ਨਗਰ ਕੌਂਸਲ ਭਵਾਨੀਗੜ੍ਹ ਪ੍ਰਧਾਨ ਨਰਿੰਦਰ ਸਿੰਘ ਔਜਲਾ (ਹਾਕੀ) ਤੇ ਸਮੁੱਚੀ ਟੀਮ, ਟਰੱਕ ਯੂਨੀਅਨ ਭਵਾਨੀਗੜ੍ਹ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੋਵਾਲਾ ਤੇ ਸਮੁੱਚੀ ਟੀਮ, ਵਿਸ਼ਵਕਰਮਾ ਮੰਦਿਰ ਭਵਾਨੀਗੜ੍ਹ ਪ੍ਰਧਾਨ ਜਸਵਿੰਦਰ ਸਿੰਘ ਜੱਜ ਤੇ ਵਿਸ਼ਵਕਰਮਾ ਕਮੇਟੀ, ਭਾਈ ਲਾਲੋ ਯੂਥ ਵੈਲਫੇਅਰ ਕਲੱਬ ਪ੍ਰਧਾਨ ਰਣਜੀਤ ਸਿੰਘ ਰੁਪਾਲ ਤੇ ਸਮੁੱਚੀ ਟੀਮ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਇਸ ਪਾਵਨ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਅਰਦਾਸ ਕੀਤੀ ਗਈ ਕਿ ਪਰਮਾਤਮਾ ਸਭ ਨੂੰ ਚੜ੍ਹਦੀ ਕਲਾ ਚ ਰੱਖੇ ਤੇ ਤੰਦਰੁਸਤੀਆਂ ਬਖਸ਼ੇ ਅਤੇ ਅਰਦਾਸ ਕੀਤੀ ਕਿ ਭਵਾਨੀਗੜ੍ਹ ਚ ਇਸੇ ਤਰ੍ਹਾਂ ਗੁਰੂ ਨਾਨਕ ਪਾਤਸ਼ਾਹ ਜੀ ਜਿਹਦੀ ਕਿਰਪਾ ਬਣੀ ਰਹੇ ਤੇ ਸਾਰਾ ਸ਼ਹਿਰ ਇਕੱਤਰ ਹੋ ਕੇ ਇਸੇ ਤਰ੍ਹਾਂ ਹਰ ਤਿਉਹਾਰ ਖੁਸ਼ੀਆਂ ਨਾਲ ਮਨਾਉਣ.