ਭਵਾਨੀਗੜ (ਯੁਵਰਾਜ ਹਸਨ)
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਸ੍ਰੀ ਪ੍ਰਕਾਸ਼ ਚੰਦ ਗਰਗ ਸਾਬਕਾ ਮੁੱਖ ਸੰਸਦੀ ਸਕੱਤਰ ਨੇ ਆਪਣੇ ਬਿਆਨ ਵਿੱਚ ਸ੍ਰ ਸੁਖਬੀਰ ਸਿੰਘ ਬਾਦਲ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਬਹੁਤ ਦੇਰੀ ਨਾਲ ਲਿਆ ਗਿਆ ਫੈਸਲਾ ਹੈ ਉਨ੍ਹਾਂ ਕਿਹਾ ਜਦੋਂ ਸ਼੍ਰੋਮਣੀ ਅਕਾਲੀ ਦਲ ਦਾ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਮਾੜਾ ਪ੍ਰਦਰਸ਼ਨ ਹੋਣ ਕਾਰਨ ਪਾਰਟੀ ਦਾ ਗ੍ਰਾਫ ਬਹੁਤ ਨੀਵਾਂ ਚਲਾ ਗਿਆ ਸੀ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸਭ ਤੋਂ ਸੀਨੀਅਰ ਆਗੂ ਸ੍ਰ ਸੁਖਦੇਵ ਸਿੰਘ ਢੀਂਡਸਾ ਸਾਹਿਬ ਵਲੋਂ ਪਾਰਟੀ ਦੀ ਉੱਚ ਪੱਧਰੀ ਮੀਟਿੰਗ ਵਿੱਚ ਆਪਣੀ ਰਾਇ ਦਿੰਦਿਆਂ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਸ੍ਰ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ ਸੀ ਜੇਕਰ ਉਸ ਸਮੇਂ ਸ੍ਰ ਢੀਂਡਸਾ ਸਾਹਿਬ ਵਰਗੇ ਵੱਡੇ ਅਤੇ ਤਜਰਬੇਕਾਰ ਆਗੂਆਂ ਦੀ ਰਾਏ ਮੰਨ ਲੈਂਦੇ ਤਾਂ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਅਜਿਹੇ ਮਾੜੇ ਹਾਲਾਤ ਦਾ ਸਾਹਮਣਾ ਨਾਂ ਕਰਨਾਂ ਪੈਂਦਾ ਹੁਣ ਕੇਵਲ ਰੱਬ ਰਾਖਾ ਹੈ ਪੰਥ ਅਤੇ ਪੰਜਾਬੀਆਂ ਦਾ ਭਰੋਸਾ ਗੁਆ ਚੁੱਕੀ ਧਰਾਤਲ ਤੇ ਆਈ ਪਾਰਟੀ ਨੂੰ ਖੜ੍ਹਾ ਕਰਨ ਲਈ ਅਤੇ ਅਸੀਮਿਤ ਖਲਾਅ ਨੂੰ ਪੂਰਾ ਕਰਨ ਲਈ ਅਤੇ ਦੁਬਾਰਾ ਵਿਸ਼ਵਾਸ ਜਿੱਤਣ ਲਈ ਹਉਮੇਂ ਛੱਡ ਕੇ ਸੀਨੀਅਰ ਆਗੂਆਂ ਨੂੰ ਤਿਆਗ ਦਿਖਾਉਣ ਦੀ ਲੋੜ ਹੈ ਤਾਂ ਕਿ ਪੰਥਕ ਅਤੇ ਖੇਤਰੀ ਪਾਰਟੀ ਦੀ ਹੋਂਦ ਬਚਾਈ ਜਾ ਸਕੇ।