ਭਵਾਨੀਗੜ (ਯੁਵਰਾਜ ਹਸਨ) :
ਮਿਤੀ 21-01-2025 ਨੂੰ ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਦੇ ਵਿਦਿਆਰਥੀਆਂ ਨੇ ਪੰਜਾਬ ਵਿੱਚ ਦਿਨ-ਪ੍ਰਤੀ- ਦਿਨ ਵੱਧ ਰਹੇ ਨਸ਼ਿਆਂ ਦੇ ਵਿਰੋਧ ਵਿੱਚ ਭਵਾਨੀਗੜ੍ਹ ਸ਼ਹਿਰ ਦੇ ਨੇੜਲੇ ਪਿੰਡਾਂ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪੋਸਟਰ ਬਣਾ ਕੇ ਅਤੇ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਅਤੇ ਸਿਹਤਮੰਦ ਜੀਵਨ ਜਿਉਣ ਦਾ ਸੰਦੇਸ਼ ਦਿੱਤਾ । ਇਸ ਰੈਲੀ ਸੰਬੰਧੀ ਸਕੂਲ ਮਨੈਜ਼ਰ ਸ. ਹਰਮੀਤ ਸਿੰਘ ਗਰੇਵਾਲ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਰੋਮਾ ਅਰੋੜਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਝੇ ਕਰਦਿਆਂ ਕਿਹਾ ਕਿ ਇਸ ਰੈਲੀ ਦਾ ਮਕਸਦ ਸਾਡੀ ਆਉਣ ਵਾਲੀ ਨੌਜਵਾਨ ਪੀੜ੍ਹੀ ਅਤੇ ਲੋਕਾ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕਰਨਾ ਹੈ।