ਜੋਨਲ ਮੁਕਾਬਲਿਆਂ ਵਿੱਚੋਂ ਹੈਰੀਟੇਜ ਸਕੂਲ ਦੇ 200 ਤੋਂ ਵੱਧ ਖਿਡਾਰੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੁਣੇ ਗਏ

ਭਵਾਨੀਗੜ੍ਹ, 18 ਅਗਸਤ (ਗੁਰਵਿੰਦਰ ਸਿੰਘ) : ਖੇਡਾਂ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਸਥਿਤੀ ਨੂੰ ਮਜ਼ਬੂਤ ਕਰਦੀਆਂ ਹਨ, ਇਸ ਗੱਲ ਨੂੰ ਮੁੱਖ ਰੱਖਦਿਆਂ ਸਥਾਨਕ ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 69ਵੇਂ ਪੰਜਾਬ ਸਕੂਲ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾ ਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਤੈਰਾਕੀ, ਸਕੇਟਿੰਗ, ਕ੍ਰਿਕਟ, ਵਾਲੀਬਾਲ, ਬੇਸਬਾਲ, ਫੁੱਟਬਾਲ, ਸਾਫਟਬਾਲ, ਸ਼ਤਰੰਜ, ਹਾਕੀ, ਬੈਡਮਿੰਟਨ ਬਾਸਕਟਬਾਲ, ਨੈਟਬਾਲ ਖੇਡਾਂ ਵਿੱਚ ਆਪਣਾ ਵਧੀਆ ਪ੍ਰਦਰਸ਼ਨ ਕੀਤਾ ਅਤੇ 200 ਤੋ ਵੱਧ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਖਿਡਾਰੀਆਂ ਨੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ। ਖਿਡਾਰੀਆਂ ਦੀ ਇਸ ਸਫ਼ਲਤਾ ਦਾ ਸਿਹਰਾ ਸਕੂਲ ਦੇ ਖੇਡ ਕੋਚਾਂ ਨੂੰ ਜਾਂਦਾ ਹੈ ਜਿਨ੍ਹਾਂ ਨੇ ਪੂਰੀ ਲਗਨ ਅਤੇ ਮਿਹਨਤ ਨਾਲ ਉਨ੍ਹਾਂ ਨੂੰ ਅਭਿਆਸ ਕਰਵਾਇਆ ਕਿਉਂਕਿ ਇਨ੍ਹਾਂ ਖੇਡਾਂ ਦੇ ਨਤੀਜਿਆਂ ਨੂੰ ਦੇਖਦਿਆਂ ਕੋਚਾਂ ਅਤੇ ਖਿਡਾਰੀਆਂ ਦੀ ਸਖ਼ਤ ਮਿਹਨਤ ਸਾਫ਼ ਨਜ਼ਰ ਆਉਂਦੀ ਹੈ। ਇਸ ਮੌਕੇ ਸਕੂਲ ਪ੍ਰਬੰਧਕ ਸ੍ਰੀ ਅਨਿਲ ਮਿੱਤਲ, ਸ੍ਰੀਮਤੀ ਆਸ਼ਿਮਾ ਮਿੱਤਲ ਅਤੇ ਸਕੂਲ ਪ੍ਰਿੰਸੀਪਲ ਯੋਗੇਸ਼ਵਰ ਸਿੰਘ ਬਟਿਆਲ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਜ਼ਿਲ੍ਹਾ ਅਤੇ ਰਾਸ਼ਟਰੀ ਪੱਧਰ ’ਤੇ ਜਿੱਤ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।