ਭਵਾਨੀਗੜ (ਗੁਰਵਿੰਦਰ ਸਿੰਘ) ਅੱਜ ਇੱਥੇ ਅਨਾਜ ਮੰਡੀ ਵਿਖੇ ਗੱਲਾ ਮਜ਼ਦੂਰ ਯੂਨੀਅਨ ਨੇ ਭਗਵੰਤ ਮਾਨ ਸਰਕਾਰ ਵੱਲੋਂ ਮਜ਼ਦੂਰੀ ਦੇ ਰੇਟ ਵਧਾਉਣ ਸਦਕਾ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਸਨਮਾਨ ਕੀਤਾ।ਇਸ ਮੌਕੇ ਹਲਕਾ ਵਿਧਾਇਕ ਭਰਾਜ ਨੇ ਮਜ਼ਦੂਰ ਯੂਨੀਅਨ ਵੱਲੋਂ ਰੱਖੀਆਂ ਮੰਗਾਂ ਨੂੰ ਪੂਰਾ ਕਰਦਿਆਂ ਮਾਰਕੀਟ ਕਮੇਟੀ ਦੇ ਸਕੱਤਰ ਹਰਪ੍ਰੀਤ ਸਿੰਘ ਨੂੰ ਸਬ ਯਾਰਡ ਰਾਮਪੁਰਾ ਵਿਖੇ ਅੱਜ ਹੀ 4 ਵਾਟਰ ਕੂਲਰ ਲਗਾਉਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਅਰਾਮ ਘਰ ਬਣਾਉਣ ਲਈ ਥਾਂ ਦੀ ਸ਼ਨਾਖਤ ਕਰਕੇ ਮੰਡੀਕਰਨ ਬੋਰਡ ਨੂੰ ਭੇਜਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਸਬੰਧੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆੜਤੀਆ ਐਸੋਸ਼ੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਮਿੱਤਲ, ਚੇਅਰਮੈਨ ਜਗਸੀਰ ਸਿੰਘ ਝਨੇੜੀ, ਟਰੱਕ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ, ਲਖਵਿੰਦਰ ਸਿੰਘ ਫੱਗੂਵਾਲਾ, ਜਗਦੇਵ ਬੁੱਟਰ, ਈਸ਼ਵਰ ਬਾਂਸਲ ਅਤੇ ਚਮਕੌਰ ਸਿੰਘ ਤੂਰ ਹਾਜ਼ਰ ਸਨ। ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਪ੍ਰਧਾਨ , ਰਣਜੀਤ ਸਿੰਘ ਮੀਤ ਪ੍ਰਧਾਨ, ਜਸਵੀਰ ਸਿੰਘ ਖਜਾਨਚੀ, ਸੰਦੀਪ ਸਿੰਘ ਅਤੇ ਕਰਨੈਲ ਸਿੰਘ ਨੇ ਮਜ਼ਦੂਰੀ ਦਾ ਰੇਟ ਵਧਾਉਣ ਅਤੇ ਲੋਕਲ ਮਸਲੇ ਹੱਲ ਕਰਨ ਦਾ ਧੰਨਵਾਦ ਕੀਤਾ।