ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪ੍ਰਸ਼ਾਸਨ ਹੋਇਆ ਸਖਤ
ਐਸ.ਡੀ.ਐਮ ਮੈਡਮ ਮਨਜੀਤ ਕੌਰ ਦੀ ਅਗਵਾਈ ਹੇਠ ਹੋਈ ਅਧਿਕਾਰੀਆਂ ਨਾਲ ਮੀਟਿੰਗ

ਭਵਾਨੀਗੜ੍ਹ, 1 ਅਕਤੂਬਰ (ਗੁਰਵਿੰਦਰ ਸਿੰਘ) ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਮਨਜੀਤ ਕੌਰ, ਪੀ.ਸੀ.ਐੱਸ, ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵੱਲੋਂ ਬਲਾਕ ਭਵਾਨੀਗੜ੍ਹ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਸ ਮੁਹਿੰਮ ਅਧੀਨ ਅੱਜ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਨਿਯੁਕਤ ਕੀਤੇ ਗਏ ਕਲਸਟਰ ਅਫ਼ਸਰ ਅਤੇ ਨੋਡਲ ਅਫ਼ਸਰਾਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ S4M ਵੱਲੋਂ ਸਪੱਸ਼ਟ ਨਿਰਦੇਸ਼ ਦਿੱਤੇ ਗਏ ਕਿ ਸਾਰੇ ਅਧਿਕਾਰੀ ਆਪਣੀਆਂ ਡਿਊਟੀ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਹਰ ਸਮੇਂ ਡਿਊਟੀ ਵਾਲੇ ਪਿੰਡਾਂ ਵਿੱਚ ਤਾਇਨਾਤ ਰਹਿਣਾ ਯਕੀਨੀ ਬਣਾਉਣਗੇ। ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਫੀਲਡ ਵਿੱਚ ਵਿਚਰਕੇ ਪਰਾਲੀ ਸਾੜਨ ਦੀ ਹਰ ਇਕ ਘਟਨਾ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਵਿਕਲਪੀ ਪ੍ਰਬੰਧਾਂ ਜਿਵੇਂ ਕਿ 3RM ਮਸ਼ੀਨਾਂ ਦੀ ਵਰਤੋਂ ਲਈ ਪਰੇਰਿਤ ਕੀਤਾ ਜਾਵੇ। ਉਨ੍ਹਾਂ ਵੱਲੋਂ ਜਗਤਾਰ ਸਿੰਘ, ਤਹਿਸੀਲਦਾਰ ਭਵਾਨੀਗੜ੍ਹ ਨੂੰ 31QM ਦੀਆਂ ਗਾਈਡਲਾਈਨਜ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਡਾਲੇ ਵਿਅਕਤੀਆਂ ਦੇ ਜ਼ਮੀਨ ਦੇ ਰਿਕਾਰਿਡ ਵਿੱਚ ਰੈੈੱਡ ਐਟਂਰੀ ਦਰਜ਼ ਕਰਨ ਦੇ ਆਦੇਸ਼ ਦਿੱਤੇ ਗਏ। ਮੀਟਿੰਗ ਵਿੱਚ ਮੌਜੂਦ ਰਾਹੁਲ ਕੌਸ਼ਲ ਡੀ.ਐਸ.ਪੀ ਭਵਾਨੀਗੜ੍ਹ ਅਤੇ ਮਲਵਿੰਦਰ ਸਿੰਘ, S8O ਭਵਾਨੀਗੜ੍ਹ ਵੱਲੋਂ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਨੂੰ ਨੀ ਕਾਰਵਾਈ ਕੀਤੀ ਜਾਵੇਗੀ। ਅਨਮੋਲਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਪਰਾਲੀ ਦੀ ਸ਼ਾਂਭ ਸੰਭਾਲ ਲਈ ਮੌਜ਼ੂਦ ਮਸ਼ੀਨਾਂ ਦੀ ਜਾਣਕਾਰੀ ਦਿੱਤੀ ਗਈ ਤਾਂ ਜੋ ਇਨ੍ਹਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਅੱ ਗ ਲੱ ਗਣ ਦੀਆਂ ਘਟਨਾਵਾਂ ਨੂੰ ਠੱ ਲ ਪਾਈ ਜਾ ਸਕੇ।
ਇਸ ਉਪਰੰਤ S4M ਵੱਲੋਂ ਮੀਟਿੰਗ ਵਿੱਚ ਮੌਜੂਦ ਕੰਬਾਈਨ ਯੂਨੀਅਨ ਪਰਧਾਨ ਨਿਰਭੈ ਸਿੰਘ ਅਤੇ ਹੋਰ ਕੰਬਾਈਨ ਮਾਲਕਾਂ ਨੂੰ ਆਦੇਸ਼ ਦਿੱਤੇ ਗਏ ਕਿ ਝੋਨੇ ਦੀ ਵਾਢੀ ਸਿਰਫ਼ ਐਸ.ਐਮ.ਐਸ ਵਾਲੀਆਂ ਕੰਬਾਇਨਾਂ ਨਾਲ ਹੀ ਕੀਤੀ ਜਾਵੇ। ਮੀਟਿੰਗ ਵਿੱਚ ਲੈਨਿਨ ਗਰਗ 24PO ਭਵਾਨੀਗੜ੍ਹ ਸਮੇਤ ਸਮੂਹ ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਮੌਜ਼ੂਦ ਰਹੇ।