ਸਿਡਨੀ ਦੇ ਦੱਖਣੀ-ਪੱਛਮੀ ਇਲਾਕੇ ਵਿਚ ਘੱਟ ਤੋਂ ਘੱਟ 4 ਕਾਰਾਂ ਦੀ ਆਪਸੀ ਟੱਕਰ ਹੋ ਗਈ, ਜਿਸ ਵਿਚ 1 ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਸ਼ੁੱਕਰਵਾਰ ਨੂੰ ਸ਼ਾਮ ਦੇ 7 ਵਜੇ ਦੇ ਕਰੀਬ ਵਾਪਰੇ ਇਸ ਹਾਦਸੇ ਦੀ ਸੂਚਨਾ ਐਮਰਜੈਂਸੀ ਸੇਵਾ ਅਧਿਕਾਰੀਆਂ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੇ ਅਧਿਕਾਰੀਆਂ ਨੇ ਕਾਰ ਵਿਚੋਂ 2 ਲੋਕਾਂ ਨੂੰ ਬਾਹਰ ਕੱਢਿਆ।
ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ 1 ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ 5 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 2 ਲੋਕਾਂ ਨੂੰ ਗੰਭੀਰ ਹਾਲਤ ਵਿਚ ਲਿਵਰਪੂਲ ਹਸਪਤਾਲ ਵਿਚ ਲਿਜਾਇਆ ਗਿਆ। ਉਥੇ ਹੀ 2 ਹੋਰ ਨੂੰ ਸਥਿਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ। ਪੰਜਵੇਂ ਜ਼ਖਮੀ ਹੋਏ ਵਿਅਕਤੀ, ਜਿਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਨੂੰ ਕੈਮਪਬੇਲਟਾਊਨ ਹਸਪਤਾਲ ਲਿਜਾਇਆ ਗਿਆ ਹੈ।