ਭਗਵੰਤ ਮਾਨ ਦੇ ਭਵਾਨੀਗੜ ਦਫ਼ਤਰ ਦਾ ਉਦਘਾਟਨ ਅੱਜ ਹਰਪਾਲ ਚੀਮਾ ਵੱਲੋਂ ਕੀਤਾ ਗਿਆ
ਪੰਜਾਬ ਵਿੱਚ 'ਆਪ' ਦੀ ਲਹਿਰ- ਚੀਮਾ

ਭਵਾਨੀਗੜ੍ਹ, 5 ਮਈ (ਗੁਰਵਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਦੇ ਭਵਾਨੀਗੜ ਦਫ਼ਤਰ ਦਾ ਅੱਜ ਉਦਘਾਟਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਹਰਪਾਲ ਚੀਮਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ 'ਆਪ' ਦੀ ਲਹਿਰ ਬਣੀ ਹੋਈ ਹੈ ਜਿਸ ਕਾਰਨ ਪੰਜਾਬ ਦੀਆਂ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਲੈ ਕੇ ਜਿੱਤ ਦਰਜ ਕਰਨਾਉੰਣਗੇ। ਚੀਮਾ ਨੇ ਦਾਅਵਾ ਕੀਤਾ ਕਿ ਸੰਗਰੂਰ ਤੋਂ ਪਾਰਟੀ ਉਮੀਦਵਾਰ ਭਗਵੰਤ ਮਾਨ ਪਿਛਲੀ ਵਾਰ ਦੀ ਤਰ੍ਹਾਂ ਰਿਕਾਰਡ ਜਿੱਤ ਦਰਜ ਕਰਨਗੇ।ਇਸ ਮੌਕੇ ਮਾਨ ਦੇ ਮਾਤਾ ਹਰਪਾਲ ਕੌਰ ਨੇ ਕਿਹਾ ਕਿ ਮੇਰੇ ਪੁੱਤਰ ਭਗਵੰਤ ਨੇ ਪੰਜਾਬ ਦੇ ਨੌਜਵਾਨਾਂ ਲਈ ਆਪਣੇ ਸਾਰੇ ਕੰਮ ਕਾਰ ਛੱਡ ਕੇ ਲੋਕਾਂ ਦੀ ਸੇਵਾ ਲਈ ਰਾਜਨੀਤੀ 'ਚ ਪੈਰ ਰੱਖਿਆ ਹੈ।ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਾਇਤੀ ਪਾਰਟੀਆਂ ਨੇ ਦੇਸ਼ ਲਈ ਕੁਝ ਵੀ ਨਹੀਂ ਕੀਤਾ ਇਸ ਲਈ ਹੁਣ ਸਮਾਂ ਹੈ ਕਿ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਜਾਵੇ। ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਦਿਨੇਸ਼ ਬਾਂਸਲ,ਸੂਬਾ ਯੂਥ ਆਗੂ ਨਰਿੰਦਰ ਕੌਰ ਭਰਾਜ, ਗੁਰਦੀਪ ਸਿੰਘ ਫੱਗੂਵਾਲਾ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਆਲੋਅਰਖ, ਜਿਲਾ ਅਾਗੂ ਹਰਭਜਨ ਹੈਪੀ, ਬਰਿੰਦਰਜੀਤ ਸਿੰਘ ਕਾਕੜਾ, ਭੁਪਿੰਦਰ ਸਿੰਘ ਕਾਕੜਾ , ਗੁਰਪ੍ਰੀਤ ਸਿੰਘ ਬਲਿਆਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।
ਭਵਾਨੀਗੜ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਹਰਪਾਲ ਚੀਮਾ ਤੇ ਮਾਤਾ ਹਰਪਾਲ ਕੌਰ।