ਲੋਕਾਂ ਦਾ ਫੈਸਲਾ ਸਿਰ ਮੱਥੇ ਕਬੂਲ- ਢਿੱਲੋਂ

ਭਵਾਨੀਗੜ, 23 ਮਈ (ਗੁਰਵਿੰਦਰ ਸਿੰਘ)
- ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਲੋਕ ਸਭਾ ਦੇ ਸੂਝਵਾਨ ਵੋਟਰਾਂ ਵੱਲੋਂ ਦਿੱਤੇ ਗਏ ਫੈਸਲੇ ਨੂੰ ਕਬੂਲਦੇ ਹੋਏ ਭਵਿੱਖ ਵਿੱਚ ਹਮੇਸ਼ਾ ਲੋਕਾਂ ਨਾਲ ਖੜ੍ਹੇ ਰਹਿਣ ਦਾ ਵਿਸ਼ਵਾਸ ਦਵਾਇਆ ਹੈ। ਸੋਸ਼ਲ ਮੀਡੀਆ 'ਤੇ ਇੱਕ ਸੰਦੇਸ਼ ਵਿੱਚ ਢਿੱਲੋਂ ਨੇ ਆਪਣੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਵਰਕਰਾਂ ਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕੇ ਅੰਦਰ ਵਿਕਾਸ ਲਈ ਸਦਾ ਵਚਨਬੱਧ ਰਹਿਣਗੇ। ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਆਉਣ ਦਾ ਇੱਕੋ ਇੱਕ ਮਕਸਦ ਆਪਣੇ ਇਲਾਕੇ ਨੂੰ ਅਗਾਂਹ ਵਧੂ ਵੇਖਣਾ ਹੈ ਤੇ ਆਪਣੇ ਇਸ ਸੁਪਨੇ ਨੂੰ ਪੂਰਾ ਕਰਨ ਵਿਚ ਉਹ ਕੋਈ ਕਸਰ ਨਹੀਂ ਛੱਡਣਗੇ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸਮਖਾਸ ਸੰਗਰੂਰ ਲੋਕ ਸਭਾ ਸੀਟ ਤੋਂ ਪਹਿਲੀ ਵਾਰ ਚੋਣ ਲੜ ਰਹੇ ਕੇਵਲ ਸਿੰਘ ਢਿੱਲੋਂ ਅਪਣੇ ਨੇੜਲੇ ਵਿਰੋਧੀ 'ਆਪ' ਦੇ ਉਮੀਦਵਾਰ ਭਗਵੰਤ ਸਿੰਘ ਮਾਨ ਤੋਂ ਹਾਰ ਗਏ ਹਨ ਜਦੋਂਕਿ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੀਸਰੇ ਸਥਾਨ ਤੇ ਰਹੇ।
ਕੇਵਲ ਸਿੰਘ ਢਿੱਲੋਂ।