ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ)
: ਪੰਜਾਬ ਵਿੱਚ 19 ਮਈ ਨੂੰ ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਦੀਆਂ ਵੋਟਾਂ ਮੁਕੰਮਲ ਹੋਈਆਂ ਸਨ, ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ । ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 278 ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਹਨ । ਜਿਸ ਦੌਰਾਨ ਪੰਜਾਬ ਦੀਆਂ 13 ਸੀਟਾਂ ਵਿੱਚੋਂ 8 ਸੀਟਾਂ ‘ਤੇ ਕਾਂਗਰਸ ਨੇ ਕਬਜ਼ਾ ਕਰ ਲਿਆ ਹੈ । ਇਨ੍ਹਾਂ 13 ਸੀਟਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਨੂੰ 2, ਭਾਜਪਾ ਨੂੰ 2 ਅਤੇ ਆਮ ਆਦਮੀ ਪਾਰਟੀ ਨੂੰ 1 ਸੀਟ ਹਾਸਿਲ ਹੋਈ ਹੈ । ਉੱਥੇ ਹੀ ਸ਼੍ਰੀ ਅਨੰਦਪੁਰ ਸਾਹਿਬ ਦੀ ਸੀਟ ‘ਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਸਾਲ ਵਿੱਚ ਟੱਕਰ ਦਾ ਮੁਕਾਬਲਾ ਦੇਖਣ ਨੂੰ ਮਿਲਿਆ ਹੈ । ਜਿਥੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਜਿੱਤ ਹਾਸਲ ਕਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਜਿੱਤ ‘ਤੇ ਬ੍ਰੇਕ ਲਗਾ ਦਿੱਤੀ ਹੈ, ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ , ਰੂਪਨਗਰ, ਚਮਕੌਰ ਸਾਹਿਬ ਦੀ ਗਿਣਤੀ ਸਰਕਾਰੀ ਕਾਲਜ ਰੂਪਨਗਰ ਵਿੱਚ ਕੀਤੀ ਗਈ ਹੈ । ਇਸ ਸੀਟ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਅਤੇ ਆਮ ਆਦਮੀ ਪਾਰਟੀ ਦੇ ਨਰਿੰਦਰ ਸਿੰਘ ਸ਼ੇਰ ਗਿੱਲ ਆਪਣੀ ਕਿਸਮਤ ਅਜ਼ਮਾ ਰਹੇ ਸਨ। ਜ਼ਿਕਰਯੋਗ ਹੈ ਕਿ ਦੇਸ਼ ‘ਚ 543 ਲੋਕ ਸਭਾ ਸੀਟਾਂ ‘ਤੇ 11 ਅਪ੍ਰੈਲ ਤੋਂ 7 ਪੜਾਅ ‘ਚ ਵੋਟਿੰਗ ਸ਼ੁਰੂ ਹੋਈ ਸੀ, ਜੋ ਪਿਛਲੇ ਦਿਨ 19 ਮਈ ਨੂੰ ਖਤਮ ਹੋਈ ਹੈ।ਜਿਸ ਦੇ ਨਤੀਜੇ ਲੱਗਭਗ ਸਾਰੀਆਂ ਸੀਟਾਂ ‘ਤੇ ਸਾਹਮਣੇ ਆ ਚੁੱਕੇ ਹਨ। ਜਿਸ ਤੋਂ ਬਾਅਦ ਸਾਫ਼ ਹੋ ਗਿਆ ਕਿ ਕੇਂਦਰ ਵਿੱਚ ਫ਼ਿਰ ਮੋਦੀ ਦੀ ਸਰਕਾਰ ਬਣ ਗਈ ਹੈ।
ਮਨੀਸ਼ ਤਿਵਾੜੀ